14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਵਿਖੇ ਵਰਕਸ਼ਾਪ ਕਰਵਾਈ

ਸਮਰਾਲਾ, 14 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਸਥਾਨਕ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਧਿਆਪਨ ਕੁਸ਼ਲਤਾਵਾਂ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ‘ਤਣਾਅ ਪ੍ਰਬੰਧਨ ਅਤੇ ਅਧਿਆਪਨ ਵਿੱਚ ਨੈਤਿਕਤਾ’ ਵਿਸ਼ੇ ’ਤੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਮੌਕੇ ਸੀ.

Ad Position 21
No active advertisement
ਅਜੀਤ ਡੈਸਕ 15-11-2026
ਸਮਰਾਲਾ, 14 ਨਵੰਬਰ (ਗੋਪਾਲ ਸੋਫਤ/ਕੁਲਵਿੰਦਰ ਸਿੰਘ)- ਸਥਾਨਕ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਅਧਿਆਪਨ ਕੁਸ਼ਲਤਾਵਾਂ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ‘ਤਣਾਅ ਪ੍ਰਬੰਧਨ ਅਤੇ ਅਧਿਆਪਨ ਵਿੱਚ ਨੈਤਿਕਤਾ’ ਵਿਸ਼ੇ ’ਤੇ ਇੱਕ ਵਿਸ਼ੇਸ਼ ਸਿਖਲਾਈ ਵਰਕਸ਼ਾਪ ਲਗਾਈ ਗਈ। ਇਸ ਮੌਕੇ ਸੀ. ਬੀ. ਐੈੱਸ. ਈ. ਦੇ ਰਿਸੋਰਸ ਪਰਸਨ ਅਤੇ ਸੰਤ ਅਤਰ ਸਿੰਘ ਅਕਾਲ ਅਕੈਡਮੀ, ਮਸਤੂਆਣਾ ਸਾਹਿਬ (ਸੰਗਰੂਰ) ਵਿਜੈ ਪਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਅਧਿਆਪਕਾਂ ਨੂੰ ਕਲਾਸ ਰੂਮ ਵਿਚ ਨੈਤਿਕ ਕਦਰਾਂ-ਕੀਮਤਾਂ ਦੀ ਮਹੱਤਤਾ, ਵਿਦਿਆਰਥੀਆਂ ਪ੍ਰਤੀ ਜ਼ਿੰਮੇਵਾਰੀਆਂ ਅਤੇ ਸਕਾਰਾਤਮਕ ਸਿੱਖਿਆਤਮਕ ਮਾਹੌਲ ਸਿਰਜਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰੋਜ਼ਾਨਾ ਦੇ ਕੰਮਕਾਜ ਦੌਰਾਨ ਪੈਦਾ ਹੋਣ ਵਾਲੇ ਤਣਾਅ ਨੂੰ ਸੁਚੱਜੇ ਢੰਗ ਨਾਲ ਸੰਭਾਲਣ, ਧੀਰਜ ਬਣਾਈ ਰੱਖਣ ਅਤੇ ਵਿਦਿਆਰਥੀਆਂ ਨਾਲ ਹਮਦਰਦੀ ਭਰਿਆ ਵਿਹਾਰ ਕਰਨ ਦੇ ਅਹਿਮ ਨੁਕਤੇ ਸਾਂਝੇ ਕੀਤੇ। ਵਰਕਸ਼ਾਪ ਦੌਰਾਨ ਸਮੂਹ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਅਧਿਆਪਨ ਤਜਰਬੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਸੇਧਾਂ ਹਾਸਲ ਕੀਤੀਆਂ। ਪ੍ਰਿੰਸੀਪਲ ਦੀਪਤੀ ਚੋਪੜਾ ਨੇ ਵਰਕਸ਼ਾਪ ਵਿਚ ਸਰਗਰਮੀ ਨਾਲ ਭਾਗ ਲੈਣ ਵਾਲੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਦਾ ਨਿਰੰਤਰ ਸਿੱਖਦੇ ਰਹਿਣਾ ਬਹੁਤ ਜ਼ਰੂਰੀ ਹੈ। ਸਮਾਗਮ ਦੇ ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਦੀਪਤੀ ਚੋਪੜਾ ਨੇ ਮੁੱਖ ਬੁਲਾਰੇ ਵਿਜੈ ਪਲਾ ਵਲੋਂ ਦਿੱਤੇ ਲਾਹੇਵੰਦ ਸੁਝਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਪ੍ਰਿੰਸੀਪਲ ਦੀਪਤੀ ਚੋਪੜਾ ਤੇ ਹੈੱਡਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਵਲੋਂ ਵਿਜੈ ਪਲਾ ਨੂੰ ਯਾਦਗਾਰੀ ਚਿੰਨ੍ਹ ਵਜੋਂ ਟਰਾਫ਼ੀ ਅਤੇ ਪੌਦਾ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਭਾਤ ਫੇਰੀ ਦੇ ਦੂਜੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਸੂਬੇ ਦੇ ਐਸ. ਡੀ. ਐਮ. ਦਫ਼ਤਰਾਂ ਅੱਗੇ ਰੋਸ ਧਰਨੇ
Ad Position 24