15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪੰਜਾਬ ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ-2026 ’ਚ ਏ. ਐਸ. ਕਾਲਜ ਖੰਨਾ ਦਾ ਸ਼ਾਨਦਾਰ ਪ੍ਰਦਰਸ਼ਨ

ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ.

Ad Position 21
No active advertisement
ਪੰਜਾਬ ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ-2026 ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਜਿੱਤਣ ਵਾਲੀਆਂ ਵਿਦਿਆਰਥਣਾਂ ਦੀਆਂ ਵੱਖ-ਵੱਖ ਤਸਵੀਰਾਂ। ਤਸਵੀਰ : ਸੋਨੀ ਗਿੱਲ 16-11-2026
ਖੰਨਾ, 15 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ, ਖੰਨਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਅੰਤਰ-ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ-2026 ਵਿਚ ਬਿਹਤਰੀਨ ਪ੍ਰਦਰਸ਼ਨ ਕਰਕੇ ਇੱਕ ਵਾਰ ਫਿਰ ਸੰਸਥਾ ਦਾ ਮਾਣ ਵਧਾਇਆ ਹੈ। ਐਸ. ਜੀ. ਜੀ. ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਆਯੋਜਿਤ ਇਸ ਮੇਲੇ ਵਿੱਚ ਹਿੱਸਾ ਲੈਂਦਿਆਂ, ਵਿਦਿਆਰਥੀਆਂ ਨੇ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਉੱਚ ਸਥਾਨ ਪ੍ਰਾਪਤ ਕੀਤੇ। ਬੀ. ਏ. ਪਹਿਲੇ ਸਾਲ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ‘ਬੁਣਾਈ’ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਅਤੇ ਲਗਨ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ, ਉਸਨੇ ’ਨੌਰਥ ਜ਼ੋਨ ਅੰਤਰ-ਯੂਨੀਵਰਸਿਟੀ ਯੁਵਕ ਮੇਲੇ’ ਲਈ ਵੀ ਯੋਗਤਾ ਪ੍ਰਾਪਤ ਕਰ ਲਈ ਹੈ। ਇੱਕ ਹੋਰ ਮਹੱਤਵਪੂਰਨ ਸਫਲਤਾ ਵਿਚ, ਕਾਲਜ ਦੀ ਟੀਮ ਜਿਸ ਵਿਚ ਕਮਲਦੀਪ ਕੌਰ (ਬੀ.ਏ. ਦੂਜਾ ਸਾਲ), ਰਮਨਦੀਪ ਕੌਰ (ਬੀ. ਏ. ਤੀਜਾ ਸਾਲ) ਅਤੇ ਸੁਮਨਪ੍ਰੀਤ ਕੌਰ (ਐਮ. ਏ. ਪੰਜਾਬੀ, ਦੂਜਾ ਸਮੈਸਟਰ) ਸ਼ਾਮਲ ਸਨ ਨੇ ‘ਵਿਰਾਸਤੀ ਕੁਇਜ਼’ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਨੇ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਬਾਰੇ ਆਪਣੀ ਡੂੰਘੀ ਸਮਝ ਅਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੇ. ਕੇ. ਸ਼ਰਮਾ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦੇ ਡੀਨ ਪ੍ਰੋ. ਰਵਿੰਦਰਜੀਤ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਮੁਕਾਬਲਿਆਂ ਦੇ ਇੰਚਾਰਜਾਂ ਡਾ. ਮਨਪ੍ਰੀਤ ਕੌਰ, ਡਾ. ਮੋਨਿਕਾ ਠਾਕੁਰ, ਡਾ. ਹਰਮਨਜੋਤ ਕੌਰ ਭੱਟੀ, ਡਾ. ਮਨਦੀਪ ਕੌਰ, ਡਾ. ਆਸਥਾ, ਪ੍ਰੋ. ਭੂਮਿਕਾ, ਪ੍ਰੋ. ਲਵਪ੍ਰੀਤ ਸਿੰਘ, ਪ੍ਰੋ. ਰਮਨਦੀਪ ਕੌਰ ਤੇ ਪ੍ਰੋ. ਪ੍ਰਭਜੋਤ ਕੌਰ ਦੁਆਰਾ ਕੀਤੀ ਗਈ ਮਿਹਨਤ ਦੀ ਵੀ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਰਾਜੇਸ਼ ਡਾਲੀ, ਉਪ-ਪ੍ਰਧਾਨ ਨਵੀਨ ਥੰਮਨ, ਜਨਰਲ ਸਕੱਤਰ ਸੰਜੀਵ ਧਮੀਜਾ, ਸੰਯੁਕਤ ਜਨਰਲ ਸਕੱਤਰ ਜਤਿੰਦਰ ਦੇਵਗਨ ਤੇ ਕਾਲਜ ਸਕੱਤਰ ਅਜੈ ਸੂਦ ਨੇ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸਫਲਤਾ ’ਤੇ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਂ ਭਗਵਤੀ ਜਾਗਰਣ ’ਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਗਾਈ ਹਾਜ਼ਰੀ ਅਗਲੀ ਖ਼ਬਰ ਸ਼ਿਆਮ ਬਾਬਾ ਦੀ ਨਿਸ਼ਾਨ ਯਾਤਰਾ ਦੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਰਵਾਈ ਸ਼ੁਰੂਆਤ
Ad Position 24