ਪੈਰਾਗੌਨ ਸਕੂਲ ਨੰਗਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ
ਡੇਹਲੋਂ, 15 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬਾਲ ਦਿਵਸ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਨੇ ਕਾਰਡ ਮੇਕਿੰਗ ਅਤੇ ਕਲਾਸ ਰੂਮ ਵਿਚ ਕਰਵਾਈਆਂ ਗਈਆਂ ਹੋਰ ਦਿਲਚਸਪ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ।
ਡੇਹਲੋਂ, 15 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬਾਲ ਦਿਵਸ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਨੇ ਕਾਰਡ ਮੇਕਿੰਗ ਅਤੇ ਕਲਾਸ ਰੂਮ ਵਿਚ ਕਰਵਾਈਆਂ ਗਈਆਂ ਹੋਰ ਦਿਲਚਸਪ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਤੋਹਫ਼ੇ, ਮਿਠਾਈਆਂ, ਚਾਕਲੇਟਾਂ, ਪੈੱਨ, ਪੈਨਸਿਲਾਂ ਅਤੇ ਫੁੱਲ ਭੇਂਟ ਕੀਤੇ ਗਏ। ਇਸ ਸਮੇਂ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਵਲੋਂ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਬੱਚਿਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ, ਤੰਦਰੁਸਤੀ, ਖ਼ੁਸ਼ਹਾਲੀ ਅਤੇ ਜੀਵਨ ਵਿਚ ਵੱਡੀਆਂ ਸਫਲਤਾਵਾਂ ਪ੍ਰਾਪਤ ਕਰਨ ਦੀ ਕਾਮਨਾ ਕੀਤੀ।