ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਬਾਲ ਦਿਵਸ ਮਨਾਇਆ
ਦੋਰਾਹਾ, 16 ਨਵੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਦੇ ਨਾਲ ਨਾਲ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਗ
ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਬਾਲ ਦਿਵਸ ਮਨਾਏ ਜਾਣ ਸਮੇਂ ਹਾਜ਼ਰੀਨ। ਤਸਵੀਰ : ਜਸਵੀਰ ਝੱਜ
17-11-2026
ਦੋਰਾਹਾ, 16 ਨਵੰਬਰ (ਪੱਤਰ ਪ੍ਰੇਰਕ)-ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਦੇ ਨਾਲ ਨਾਲ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਟੇਜ ’ਤੇ ਬੁਲਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਬੱਚਿਆਂ ਨੂੰ ਬਨਸਥਲੀ ਜੈਨ ਮੰਦਰ ਦਾ ਵਿਦਿਅਕ ਅਤੇ ਧਾਰਮਿਕ ਟੂਰ ਵੀ ਕਰਵਾਇਆ ਗਿਆ। ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ’ਤੇ ਪੈਨਲ ਚਰਚਾ ਹੋਈ ਵਿਦਿਆਰਥੀਆਂ ਦੀਆਂ ਲੋਕ-ਖੇਡਾਂ ਜਿਵੇਂ ਕਿ ਪਿੱਠੂ, ਪੀਚੋ, ਖੋ-ਖੋ, ਗੀਟੇ ਅਤੇ ਕੋਟਲਾ ਛਪਾਕੀ ਆਦਿ ਕਰਵਾਈਆਂ ਗਈਆਂ। ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਇਸ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਪ੍ਰਬੰਧਕ ਬੋਰਡ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਸਕੂਲ ਡਾਇਰੈਕਟਰ ਰੁਪਿੰਦਰ ਕੌਰ ਬਰਾੜ ਅਤੇ ਪ੍ਰਿੰਸੀਪਲ ਡਾ. ਡੀ. ਪੀ. ਠਾਕੁਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਮੂਹ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਪਾਏ ਪੂਰਨਿਆਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।