16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਵਾਨੀ ਬਚਾਓ ਸਾਈਕਲ ਯਾਤਰਾ ਨੂੰ ਲੈ ਕੇ ਲੱਖਾ ਪਾਇਲ ਨੇ ਕੀਤੀ ਮੀਟਿੰਗ

ਮਲੌਦ, 16 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ 19 ਨਵੰਬਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਸ਼ੁਰੂ ਕੀਤੀ ਗਈ ਜਵਾਨੀ ਬਚਾਓ ਸਾਈਕਲ ਯਾਤਰਾ ਨੂੰ ਲੈ ਕੇ ਹੋਈ। ਮੀਟਿੰਗ ਵਿਚ ਉਚੇਚੇ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਤੇ ਸਹਿਰੀ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਕੁਮਾਰ ਢੀਂਗਰਾ ਦੀ ਹਾਜਰੀ ਦੌਰਾਨ ਕਿਹਾ ਕਿ 19 ਨਵੰਬਰ ਨੂੰ ਗੁਰਦੁਆਰਾ ਰਾੜਾ ਸਾਹਿਬ ਤੋਂ ਨਤਮਸਤਕ ਹੋ ਕੇ ਦਾਣਾ ਮੰਡੀ ਘਲੋਟੀ, ਮਕਸੂਦੜਾ ਅਤੇ ਫੇਰ ਦੁਸਿਹਰਾ ਗਰਾਊਂਡ ਪਾਇਲ ਵਿਖੇ ਦੁਪਹਿਰ 12 ਵਜੇ ਪਹੁੰਚੇਗੀ।

Ad Position 21
No active advertisement
ਅਜੀਤ ਡੈਸਕ 17-11-2026
ਮਲੌਦ, 16 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਕਾਂਗਰਸ ਮਲੌਦ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ 19 ਨਵੰਬਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਆਰਾ ਸ਼ੁਰੂ ਕੀਤੀ ਗਈ ਜਵਾਨੀ ਬਚਾਓ ਸਾਈਕਲ ਯਾਤਰਾ ਨੂੰ ਲੈ ਕੇ ਹੋਈ। ਮੀਟਿੰਗ ਵਿਚ ਉਚੇਚੇ ਤੌਰ ’ਤੇ ਪਹੁੰਚੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਤੇ ਸਹਿਰੀ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਕੁਮਾਰ ਢੀਂਗਰਾ ਦੀ ਹਾਜਰੀ ਦੌਰਾਨ ਕਿਹਾ ਕਿ 19 ਨਵੰਬਰ ਨੂੰ ਗੁਰਦੁਆਰਾ ਰਾੜਾ ਸਾਹਿਬ ਤੋਂ ਨਤਮਸਤਕ ਹੋ ਕੇ ਦਾਣਾ ਮੰਡੀ ਘਲੋਟੀ, ਮਕਸੂਦੜਾ ਅਤੇ ਫੇਰ ਦੁਸਿਹਰਾ ਗਰਾਊਂਡ ਪਾਇਲ ਵਿਖੇ ਦੁਪਹਿਰ 12 ਵਜੇ ਪਹੁੰਚੇਗੀ। ਲੱਖਾ ਪਾਇਲ ਨੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਯਾਤਰਾ ਨੂੰ ਕਾਮਯਾਬ ਕਰਵਾਉਣ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਯਾਦਵਿੰਦਰ ਸਿੰਘ ਜੰਡਾਲੀ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਕੁਲਵੀਰ ਸਿੰਘ ਸੋਹੀਆ ਂ ਸਾਬਕਾ ਚੇਅਰਮੈਨ, ਨਿਰਮਲ ਸਿੰਘ ਗੋਗਾ ਚੇਅਰਮੈਨ ਬਲਾਕ ਸੰਮਤੀ ਮਲੌਦ, ਅਵਤਾਰ ਸਿੰਘ ਤਾਰੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਦੀਪ ਸਿੰਘ ਜੁਲਮਗੜ ਸਾਬਕਾ ਉਪ ਚੇਅਰਮੈਨ, ਕ੍ਰਿਸ਼ਨ ਦੇਵ ਜੋਗੀਮਾਜਰਾ ਮੰਡਲ ਪ੍ਰਧਾਨ, ਕੌਂਸਲਰ ਅਰਵਿੰਦਰਦੀਪ ਸਿੰਘ ਜੱਸਾ ਰੋੜੀਆਂ, ਸੁਖਵੀਰ ਸਿੰਘ ਦੌਲਤਪੁਰ, ਕੁਲਜਿੰਦਰ ਸਿੰਘ ਮਾਂਗੇਵਾਲ ਸਾਬਕਾ ਸਰਪੰਚ, ਹਰਵਿੰਦਰ ਸਿੰਘ ਬਿੰਦੀ ਕੂਹਲੀ, ਨਿਰਭੈ ਸਿੰਘ ਬੇਰਕਲਾਂ, ਜੈਨੀ ਗੋਸਲ, ਗੁਰਪ੍ਰੀਤ ਸਿੰਘ ਗੁਰੀ ਲਸਾੜਾ, ਸੁਖਜੀਤ ਸਿੰਘ ਸੁੱਖਾ ਜਰਗੜੀ, ਜਸਵੀਰ ਸਿੰਘ ਸੀਹਾਂ ਦੌਦ, ਜੀਤ ਸਿੰਘ ਟਿੰਬਰਵਾਲ, ਮੇਘ ਸਿੰਘ ਬੇਰਕਲਾਂ, ਰਾਮ ਲੁਭਾਇਆ ਬੇਰ ਖੁਰਦ, ਭਗਤ ਸਿੰਘ ਮਿੰਟੂ ਸਿਹੌੜਾ ਮੀਡੀਆ ਇੰਚਾਰਜ ਤੋਂ ਇਲਾਵਾ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਨੀਲ ਕੁਮਾਰ ਨੇ ਵੇਟਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਅਕਾਲੀ ਦਲ ਬਾਦਲ ਨੇ ਪੱਤਰਕਾਰਾਂ ਨਾਲ ਪ੍ਰੈੱਸ ਦਿਵਸ ਮਨਾਇਆ
Ad Position 24