16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੁਨੀਲ ਕੁਮਾਰ ਨੇ ਵੇਟਲਿਫਟਿੰਗ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ

ਬੀਜਾ, 16 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ ਵੇਟਲਿਫਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਕਾਲਜ ਦੇ ਬੀ.

Ad Position 21
No active advertisement
ਅਜੀਤ ਡੈਸਕ 17-11-2026
ਬੀਜਾ, 16 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ ਵੇਟਲਿਫਟਿੰਗ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਮਾਣ ਵਧਾਇਆ ਹੈ। ਕਾਲਜ ਦੇ ਬੀ. ਏ. ਭਾਗ ਦੂਜਾ ਦੇ ਵਿਦਿਆਰਥੀ ਸੁਨੀਲ ਕੁਮਾਰ ਨੇ 15 ਨਵੰਬਰ 2026 ਨੂੰ ਚੰਡੀਗੜ੍ਹ ਵਿਖੇ ਚੰਡੀਗੜ੍ਹ ਐਮੇਚਿਓਰ ਵੇਟਲਿਫਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਭਾਗ ਲੈਂਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਮਗਾ ਆਪਣੇ ਨਾਮ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਕਾਲਜ ਵਿੱਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਹੈ। ਵਿਦਿਆਰਥੀ ਦੀ ਇਸ ਸਫ਼ਲਤਾ ’ਤੇ ਕਾਲਜ ਦੇ ਪ੍ਰਿੰਸੀਪਲ ਡਾ . ਗਗਨਦੀਪ ਸਿੰਘ ਨੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸੰਘਰਸ਼ ਦੀ ਭਾਵਨਾ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੁਨੀਲ ਕੁਮਾਰ ਵਲੋਂ ਪ੍ਰਾਪਤ ਕੀਤਾ ਗਿਆ ਇਹ ਸਨਮਾਨ ਉਸ ਦੀ ਲਗਨ, ਨਿਰੰਤਰ ਅਭਿਆਸ ਅਤੇ ਮਿਹਨਤ ਦਾ ਸਿੱਟਾ ਹੈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਵੱਲੋਂ ਵੀ ਸੁਨੀਲ ਕੁਮਾਰ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਗਈ ਅਤੇ ਉਸ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਪ੍ਰਿੰਸੀਪਲ ਵੱਲੋਂ ਡੀਨ ਸਪੋਰਟਸ ਪ੍ਰੋ. ਵਰਿੰਦਰਜੀਤ ਕੌਰ ਅਤੇ ਡੀ. ਪੀ. ਜਗਵਿੰਦਰ ਸਿੰਘ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਛੱਠ ਪੂਜਾ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਮੰਤਰੀ ਸੌਂਦ, ਮੱਥਾ ਟੇਕ ਕੇ ਲਿਆ ਅਸ਼ੀਰਵਾਦ * ਧਾਰਮਿਕ ਅਤੇ ਸੱ... ਅਗਲੀ ਖ਼ਬਰ ਜਵਾਨੀ ਬਚਾਓ ਸਾਈਕਲ ਯਾਤਰਾ ਨੂੰ ਲੈ ਕੇ ਲੱਖਾ ਪਾਇਲ ਨੇ ਕੀਤੀ ਮੀਟਿੰਗ
Ad Position 24