ਕੂੰਮਕਲਾਂ ਤੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਲਈ ਬੱਸ ਕੀਤੀ ਰਵਾਨਾ
ਕੁਹਾੜਾ, 16 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੂੰਮਕਲਾਂ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਤੇ ਸਰਪੰਚ ਰਵਿੰਦਰ ਸਿੰਘ ਗਰੇਵਾਲ ਵਲੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਤੇ ਸਰਪੰਚ ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।
ਕੁਹਾੜਾ, 16 ਨਵੰਬਰ (ਸੰਦੀਪ ਸਿੰਘ ਕੁਹਾੜਾ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਕੂੰਮਕਲਾਂ ਤੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਤੇ ਸਰਪੰਚ ਰਵਿੰਦਰ ਸਿੰਘ ਗਰੇਵਾਲ ਵਲੋਂ ਸ਼ਰਧਾਲੂਆਂ ਦੀ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਤੇ ਸਰਪੰਚ ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਹਲਕਾ ਸਾਹਨੇਵਾਲ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਤੀਰਥ ਯਾਤਰਾ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਮੁੰਡੀਆਂ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰ ਕੇ ਪੂਰੇ ਕੀਤੇ ਜਾ ਰਹੇ ਹਨ। ਸਰਪੰਚ ਗਰੇਵਾਲ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਹਲਕੇ ਦੇ ਲੋਕ ਹਰਦੀਪ ਸਿੰਘ ਮੁੰਡੀਆਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਸੱਤਾ ਸੰਭਾਲੇਗੀ। ਇਸ ਮੌਕੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਗਰੇਵਾਲ, ਜਗਦੇਵ ਸਿੰਘ, ਸਰਪੰਚ ਆਤਮਾ ਸਿੰਘ ਕੂੰਮਕਲਾਂ, ਸਰਪੰਚ ਅਮਨਦੀਪ ਸਿੰਘ ਕੂੰਮ ਖ਼ੁਰਦ, ਹਰਪ੍ਰੀਤ ਸਿੰਘ ਸੁਪਰਵਾਈਜ਼ਰ ਤੀਰਥ ਯਾਤਰਾ ਆਦਿ ਹਾਜ਼ਰ ਸਨ।