16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸੰਤ ਨਾਮਦੇਵ ਸਭਾ ਖੰਨਾ ਵਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 17-11-2026
ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸੰਤ ਨਾਮਦੇਵ ਸਭਾ ਖੰਨਾ ਵਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਵਲੋਂ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਕਰਮਜੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਸਾਲ 20 ਨਵੰਬਰ ਦਿਨ ਸ਼ੁਕਰਵਾਰ ਨੂੰ ਮਨਾਇਆ ਜਾਵੇਗਾ। ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ 11-30 ਵਜੇ ਤੱਕ ਹੋਣਗੇ। ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਉਚੇਚੇ ਤੌਰ ’ਤੇ ਹਾਜਰੀ ਭਰਨਗੇ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਪ੍ਰਿੰਸੀਪਲ ਸੁਰਿੰਦਰ ਸਿੰਘ ਮੋਹਲ ਆਸਟਰੇਲੀਆ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਸਕੱਤਰ ਜਰਨੈਲ ਸਿੰਘ ਤੱਗੜ, ਕਰਨੈਲ ਸਿੰਘ ਕੈਂਥ, ਗੁਰਮੀਤ ਸਿੰਘ ਕਾਲਾ, ਗੁਰਮੀਤ ਸਿੰਘ ਵਾਲੀਆ, ਮੈਨੇਜਰ ਭਾਗ ਸਿੰਘ, ਮੰਗਤ ਸਿੰਘ ਬਿਜਲੀ ਵਾਲੇ, ਧਰਮ ਸਿੰਘ, ਮਨਦੀਪ ਸਿੰਘ ਮਰਜਾਰਾ, ਡਾਕਟਰ ਗੁਰਮੀਤ ਸਿੰਘ, ਅਰਵਿੰਦਰ ਸਿੰਘ, ਕੁਲਵੰਤ ਸਿੰਘ ਫੌਜ਼ੀ, ਰਜਿੰਦਰ ਸਿੰਘ ਤੱਗੜ, ਮਲਕੀਤ ਸਿੰਘ, ਸੁਖਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਬਹਾਦਰ ਸਿੰਘ ਕੈਂਥ, ਸ਼ਰਨਜੀਤ ਸਿੰਘ ਢਿੱਲੋਂ, ਬਾਬੂ ਸਤੀਸ਼ ਕੁਮਾਰ, ਬੀਬੀ ਗੁਰਸ਼ਰਨ ਕੌਰ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ, ਹਰਬੰਸ ਕੌਰ, ਬੀਬੀ ਗੁਰਪ੍ਰੀਤ ਕੌਰ, ਜਸਵਿੰਦਰ ਕੌਰ ਰਾਣੀ ਤੇ ਪਿੰਕੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਰਕਾਰਾਂ ਦੀਆਂ ਜ਼ਿਮਨੀ ਚੋਣਾਂ ਲਈ ਭਾਜਪਾ ਵਲੋਂ 35 ਉਮੀਦਵਾਰਾਂ ਦਾ ਐਲਾਨ ਅਗਲੀ ਖ਼ਬਰ ਸੜਕ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
Ad Position 24