17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਾਜਪਾ ਦੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ

ਮਾਛੀਵਾੜਾ ਸਾਹਿਬ, 17 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮਾਸਿਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਮਾਛੀਵਾੜਾ ਸਾਹਿਬ, 17 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਲਾਲ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮਾਸਿਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਪਾਰਟੀ ਦੀ ਭਵਿੱਖੀ ਰਣਨੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵੀ ਗੰਭੀਰ ਚਰਚਾ ਕੀਤੀ ਗਈ। ਮੀਟਿੰਗ ’ਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਜਲਦੀ ਹੱਲ ਲਈ ਯਤਨ ਕਰਨ ਦਾ ਅਹਿਦ ਲਿਆ। ਇਸ ਮੌਕੇ ਹਰਜਿੰਦਰ ਸਿੰਘ ਕਿਸਾਨ ਮੋਰਚਾ ਪ੍ਰਧਾਨ ਮੰਡਲ ਮਾਛੀਵਾੜਾ, ਰਾਮਪਾਲ ਸਹਾਰਨ ਜੋਧਵਾਲ ਮੰਡਲ ਪ੍ਰਧਾਨ, ਕਰਨ ਯੁਵਾ ਮੋਰਚਾ ਪ੍ਰਧਾਨ, ਜਸਪਾਲ ਸਿੰਘ ਐੱਸ. ਸੀ. ਮੋਰਚਾ ਪ੍ਰਧਾਨ, ਜਗਨਨਾਥ ਓ. ਬੀ. ਸੀ. ਮੋਰਚਾ ਪ੍ਰਧਾਨ, ਲਖਵਿੰਦਰ ਯੁਵਾ ਮੋਰਚਾ ਪ੍ਰਧਾਨ ਤੋਂ ਇਲਾਵਾ ਜਸਪਾਲ ਸਿੰਘ ਲੱਕੀ, ਰੁਪਿੰਦਰ ਸਿੰਘ, ਪ੍ਰੀਤਮ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਪਾਰਟੀ ਵਰਕਰ ਅਤੇ ਸਾਥੀ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਵਿਖੇ ਛੱਠ ਪੂਜਾ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਮੰਡੀਆਂ ’ਚ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਤੱਕ ਪ੍ਰੇਸ਼ਾਨ, ਮੁੱਖ ਮੰਤਰੀ ਮਾਨ ਅਸਤੀਫ਼ਾ ਦੇਣ-ਡਾ. ਅਮਰ ਸਿੰਘ
Ad Position 24