17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਏ. ਐੱਸ. ਕਾਲਜ ਆਫ਼ ਐਜੂਕੇਸ਼ਨ ਵਿਖੇ ਨਸ਼ਾ ਮੁਕਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ.

Ad Position 21
No active advertisement
ਅਜੀਤ ਡੈਸਕ 18-11-2026
ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਆਫ਼ ਐਜੂਕੇਸ਼ਨ, ਖੰਨਾ ਦੀ ਐੱਨ. ਐੱਸ. ਐੱਸ. ਇਕਾਈ ਵੱਲੋਂ 16 ਨਵੰਬਰ 2026 ਨੂੰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਪਵਨ ਕੁਮਾਰ ਦੀ ਯੋਗ ਅਗਵਾਈ ਅਤੇ ਡਾ. ਵਿਮਲ ਵਿਦੂਸ਼ੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਬੁਲਾਰੇ ਪ੍ਰੋਫੈਸਰ ਲਖਵੀਰ ਸਿੰਘ, ਸਹਾਇਕ ਪ੍ਰੋਫੈਸਰ, ਮਕੈਨੀਕਲ ਅਤੇ ਪ੍ਰੋਡਕਸ਼ਨ ਇੰਜੀਨੀਅਰਿੰਗ ਵਿਭਾਗ, ਜੀ. ਐੱਨ. ਡੀ. ਈ. ਸੀ., ਲੁਧਿਆਣਾ ਦੇ ਰਸਮੀ ਸਵਾਗਤ ਅਤੇ ਜਾਣ-ਪਛਾਣ ਨਾਲ ਹੋਈ। ਆਪਣੇ ਸੰਬੋਧਨ ਦੌਰਾਨ ਪ੍ਰੋਫੈਸਰ ਲਖਵੀਰ ਸਿੰਘ ਨੇ ਨਸ਼ਿਆਂ ਦੀ ਲਤ ਦੇ ਮਾੜੇ ਨਤੀਜਿਆਂ ਅਤੇ ਵਿਅਕਤੀ, ਪਰਿਵਾਰ ਤੇ ਸਮਾਜ ਉੱਤੇ ਪੈਣ ਵਾਲੇ ਇਸ ਦੇ ਨਕਾਰਾਤਮਕ ਪ੍ਰਭਾਵਾਂ ਬਾਰੇ ਅਹਿਮ ਜਾਣਕਾਰੀ ਸਾਂਝੀ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਪਵਨ ਕੁਮਾਰ ਨੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਡਾ. ਪਵਨ ਕੁਮਾਰ ਤੇ ਕਾਲਜ ਦੇ ਅਧਿਆਪਕਾਂ ਵਲੋਂ ਪ੍ਰੋਫੈਸਰ ਲਖਵੀਰ ਸਿੰਘ ਨੂੰ ਉਨ੍ਹਾਂ ਦੇ ਕੀਮਤੀ ਯੋਗਦਾਨ ਲਈ ਧੰਨਵਾਦ ਅਤੇ ਸਨਮਾਨ ਦੇ ਪ੍ਰਤੀਕ ਵਜੋਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਡਾ. ਵਿਮਲ ਵਿਦੂਸ਼ੀ ਵੱਲੋਂ ਰਸਮੀ ਧੰਨਵਾਦ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਮੁੱਖ ਬੁਲਾਰੇ, ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀ ਵਲੰਟੀਅਰਾਂ ਦਾ ਪ੍ਰੋਗਰਾਮ ਦੀ ਸਫਲਤਾ ਵਿੱਚ ਪਾਏ ਗਏ ਕੀਮਤੀ ਯੋਗਦਾਨ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਧਾ ਕ੍ਰਿਸ਼ਨ ਗਊਧਾਮ ਕੈਂਡ ਵਿਖੇ ਸ੍ਰੀ ਗੋਪਾਸ਼ਟਮੀ ਦਾ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ੋਨਲ ਤੇ ਅੰਤਰ - ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ ਚ ਸ਼ਾਨਦਾਰ ਪ੍ਰਦਰਸ਼ਨ
Ad Position 24