17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਨਕਾਣਾ ਸਾਹਿਬ ਸਕੂਲ ਈਸੜੂ ਵਿਖੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਮਨਾਇਆ

ਈਸੜੂ, 17 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ, ਕਵਿਤਾਵਾਂ, ਗੀਤ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 18-11-2026
ਈਸੜੂ, 17 ਨਵੰਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਬਾਲ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਮਰਪਿਤ ਸ਼ਬਦ ਗਾਇਨ, ਕਵਿਤਾਵਾਂ, ਗੀਤ ਅਤੇ ਭਾਸ਼ਣ ਆਦਿ ਪੇਸ਼ ਕੀਤੇ ਗਏ। ਪ੍ਰਿੰਸੀਪਲ ਨੇਹਾ ਢੱਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹਾਦਤ ਬਾਰੇ ਚਾਨਣ ਪਾਇਆ। ਬਾਲ ਦਿਵਸ ਮੌਕੇ ਬੱਚਿਆਂ ਨੂੰ ਸਕੂਲ ਵੱਲੋਂ ਟਾਫੀਆਂ, ਚਾਕਲੇਟ, ਸਮੋਸੇ, ਬਰੈਡ, ਮਠਿਆਈ ਆਦਿ ਦਿੱਤੇ ਗਏ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਬਹੁਤ ਪਿਆਰ ਦਿੱਤਾ। ਐਡੀਸ਼ਨਲ ਸਕੱਤਰ ਜਥੇਦਾਰ ਦਵਿੰਦਰ ਸਿੰਘ ਖੱਟੜਾ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਬੈਨੀਪਾਲ ਅਤੇ ਰਵਿੰਦਰ ਸਿੰਘ ਬੈਨੀਪਾਲ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਬੇਟ ਇਲਾਕੇ ਦੇ ਇਕ ਸ਼ੈਲਰ ’ਚੋਂ ਚੋਰੀ ਕੀਤੇ ਚੌਲਾਂ ਦੇ ਮਾਮਲੇ ਨੂੰ ਗੋਲ ਕਰਨ ਦੀ ਸੱਥਾਂ ’ਚ ਹੋ ਰਹੀ ਚਰਚਾ ਅਗਲੀ ਖ਼ਬਰ ਸਾਹਿਤ ਸਭਾ ਸਮਰਾਲਾ ਦੀ ਇਕੱਤਰਤਾ ਹੋਈ
Ad Position 24