17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਵਾਹਰ ਨਵੋਦਿਆ ਵਿਦਿਆਲਿਆ ਧਨਾਨਸੂ ’ਚ ਦਾਖ਼ਲੇ ਲਈ ਚੋਣ ਪ੍ਰੀਖਿਆ 28 ਨੂੰ

ਕੁਹਾੜਾ, 17 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੀ. ਐਮ.

Ad Position 21
No active advertisement
ਅਜੀਤ ਡੈਸਕ 18-11-2026
ਕੁਹਾੜਾ, 17 ਨਵੰਬਰ (ਸੰਦੀਪ ਸਿੰਘ ਕੁਹਾੜਾ)- ਪੀ. ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ ਸਾਲ 2027-28 ਦੇ ਛੇਵੀਂ ਜਮਾਤ ਵਿਚ ਦਾਖ਼ਲੇ ਲਈ ਚੋਣ ਪ੍ਰੀਖਿਆ 28 ਨਵੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦੇਣ ਸਮੇਂ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਚ ਕੁੱਲ 12 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿਚ 2279 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਲਈ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਹੈ। ਪ੍ਰਿੰਸੀਪਲ ਗੋਇਲ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਐਡਮਿਟ ਕਾਰਡ ਪੋਰਟਲ ਤੋਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੀ ਮਿਤੀ ਤੋਂ ਪਹਿਲਾਂ ਆਪਣੇ ਦਾਖਲਾ ਕਾਰਡ ਡਾਊਨਲੋਡ ਕਰਨਾ ਯਕੀਨੀ ਬਣਾਉਣ ਤੇ ਪ੍ਰੀਖਿਆ ਕੇਂਦਰ ਸਬੰਧੀ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਪ੍ਰੀਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਕੀਤੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ ਅਗਲੀ ਖ਼ਬਰ ਖੰਨਾ ਦੇ ਟੈਕਸਦਾਤਾਵਾਂ ਲਈ ਆਮਦਨ ਕਰ ਜਾਗਰੂਕਤਾ ਪ੍ਰੋਗਰਾਮ
Ad Position 24