17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਰਾਜੇਵਾਲ ਵਿਖੇ ਸ਼ਾਨਦਾਰ ਕਾਰਨੀਵਲ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਭਗਤ ਪੂਰਨ ਸਿੰਘ ਸਕੂਲ, ਰਾਜੇਵਾਲ ਵਿਖੇ ਪ੍ਰਿੰਸੀਪਲ ਅਲਪਨਾ ਮਹਾਜਨ ਦੀ ਅਗਵਾਈ ਹੇਠ ਬੜੇ ਉਤਸ਼ਾਹਪੂਰਨ ਮਾਹੌਲ ਵਿੱਚ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਭਗਤ ਪੂਰਨ ਸਿੰਘ ਸਕੂਲ, ਰਾਜੇਵਾਲ ਵਿਖੇ ਪ੍ਰਿੰਸੀਪਲ ਅਲਪਨਾ ਮਹਾਜਨ ਦੀ ਅਗਵਾਈ ਹੇਠ ਬੜੇ ਉਤਸ਼ਾਹਪੂਰਨ ਮਾਹੌਲ ਵਿੱਚ ਕਾਰਨੀਵਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਮਾਪਿਆਂ ਤੇ ਹਾਜ਼ਰੀਨ ਦਾ ਮਨ ਮੋਹ ਲਿਆ। ਕਾਰਨੀਵਲ ਦੌਰਾਨ ਬੱਚਿਆਂ ਅਤੇ ਮਾਪਿਆਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੇ ਝੂਲੇ, ਖਾਣ-ਪੀਣ ਦੀਆਂ ਸਟਾਲਾਂ ਤੇ ਹੋਰ ਮਨੋਰੰਜਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ। ਫੂਡ ਸਟਾਲਾਂ ’ਤੇ ਵੱਖ-ਵੱਖ ਸੁਆਦੀ ਪਕਵਾਨਾਂ ਦਾ ਪ੍ਰਬੰਧ ਖਿੱਚ ਦਾ ਕੇਂਦਰ ਰਿਹਾ। ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀਆਂ ਪੇਸ਼ਕਾਰੀਆਂ ਦਾ ਖੂਬ ਆਨੰਦ ਮਾਣਿਆ ਤੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੁਰਸਕਾਰ ਵੀ ਦਿੱਤੇ ਗਏ। ਕਾਰਨੀਵਲ ਦੌਰਾਨ ਕੱਢੇ ਗਏ ਲੱਕੀ ਡਰਾਅ ਵਿੱਚ ਪਰਮਵੀਰ ਸਿੰਘ ਨੇ ਪਹਿਲਾ ਇਨਾਮ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਅਲਪਨਾ ਮਹਾਜਨ ਨੇ ਬੱਚਿਆਂ ਨੂੰ ਅੱਗੇ ਵਧਣ, ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਤੇ ਮਿਲਵਰਤਣ ਦੀ ਭਾਵਨਾ ਪੈਦਾ ਕਰਦੇ ਹਨ। ਅੰਤ ਵਿਚ ਸਮਾਗਮ ਖੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਥਾਣਾ ਮੁਖੀ ਵਲੋਂ ਪੰਚਾਇਤਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਕੀਤੇ ਦਾਸਤਾਨ-ਏ-ਸ਼ਹਾਦਤ ਦੇ ਦਰਸ਼ਨ
Ad Position 24