17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬੀ.ਕੇ.ਯੂ. ਪੰਜਾਬ ਤੇ ਆੜ੍ਹਤੀਆਂ ਦੀ ਸਾਂਝੀ ਮੀਟਿੰਗ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀ. ਕੇ.

Ad Position 21
No active advertisement
ਅਜੀਤ ਡੈਸਕ 18-11-2026
ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਬੀ. ਕੇ. ਯੂ. ਪੰਜਾਬ ਤੇ ਆੜਤੀਆਂ ਦੀ ਇਕ ਸਾਂਝੀ ਮੀਟਿੰਗ ਮਾਰਕੀਟ ਕਮੇਟੀ ਖੰਨਾ ਵਿਖੇ ਹੋਈ। ਇਸ ਮੀਟਿੰਗ ਵਿਚ ਬੀ. ਕੇ. ਯੂ. ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਬਿਲਕੁੱਲ ਬੰਦ ਹੈ। ਸਰਕਾਰਾਂ ਦੀ ਗਲਤੀ ਕਾਰਨ ਕਿਸਾਨਾਂ ਦੀ ਲੱਖਾਂ ਬੋਰੀਆਂ ਮੰਡੀਆਂ ਵਿਚ ਰੁਲ ਰਹੀਆਂ ਹਨ। ਇਸ ਦਾ ਫਾਇਦਾ ਸ਼ੈਲਰ ਮਾਲਕ ਉਠਾ ਰਹੇ ਤੇ ਬਾਕੀ ਸਾਰੇ ਖੱਜਲ ਖੁਆਰ ਹੋ ਰਹੇ ਹਨ। ਅਸੀਂ ਸਾਰੇ ਰਲ ਕੇ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਇੰਨਾਂ ਦੇ ਦਿੱਤੇ ਟਾਈਮ ਅਨੁਸਾਰ ਨਾ ਝੋਨੇ ਦੀ ਖਰੀਦ ਸ਼ੁਰੂ ਨਾ ਕੀਤੀ ਤਾਂ ਕੱਲ੍ਹ ਤੋਂ ਇਸ ਬਾਰੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹਰਜੀਤ ਸਿੰਘ ਗਰੇਵਾਲ, ਜਸਮੀਤ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ, ਮਨਜੋਤ ਸਿੰਘ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾੜਾ ਸਾਹਿਬ ਸਕੂਲ ਦੀਆਂ 2 ਵਿਦਿਆਰਥਣਾਂ ਨੇ ਫੁੱਟਬਾਲ ਮੁਕਾਬਲਿਆਂ ’ ਚ ਸ਼ਾਨਦਾਰ ਜਿੱਤ ਕੀਤੀ ਦਰਜ ਅਗਲੀ ਖ਼ਬਰ ਥਾਣਾ ਮੁਖੀ ਵਲੋਂ ਪੰਚਾਇਤਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ
Ad Position 24