17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੱਤਿਆ ਭਾਰਤੀ ਸਕੂਲ ਵਿਖੇ ਬਾਲ ਦਿਵਸ ਮੌਕੇ ਡਰਾਇੰਗ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲੇ ਕਰਵਾਏ

ਜਗਰਾਉਂ, 17 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ )- ਸੱਤਿਆ ਭਾਰਤੀ ਸਕੂਲ ਬਜ਼ੁਰਗ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਡਰਾਇੰਗ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਵਤਾਰ ਸਿੰਘ ਤਾਰੀ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026
ਜਗਰਾਉਂ, 17 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ )- ਸੱਤਿਆ ਭਾਰਤੀ ਸਕੂਲ ਬਜ਼ੁਰਗ ਵਿਖੇ ਬਾਲ ਦਿਵਸ ਮੌਕੇ ਵਿਦਿਆਰਥੀਆਂ ਦੇ ਡਰਾਇੰਗ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਵਤਾਰ ਸਿੰਘ ਤਾਰੀ ਨੇ ਸ਼ਿਰਕਤ ਕੀਤੀ। ਡਰਾਇੰਗ ਮੁਕਾਬਲੇ ਵਿਚ ਕੋਮਲ ਕੁਮਾਰੀ ਨੇ ਪਹਿਲਾ, ਜਸ਼ਨਦੀਪ ਸਿੰਘ ਨੇ ਦੂਜਾ ਅਤੇ ਯੁਵਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਗਰੇਜ਼ੀ ਕੁਇਜ਼ ਮੁਕਾਬਲੇ ਵਿਚ ਖੁਸ਼ਦੀਪ ਕੌਰ ਅਤੇ ਤਨੂਜਾ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਕੋਮਲ ਕੁਮਾਰੀ ਅਤੇ ਸ਼ੁਭਪ੍ਰੀਤ ਕੌਰ ਦੀ ਟੀਮ ਦੂਜੇ ਸਥਾਨ ’ਤੇ ਰਹੀ। ਰਵਨੀਤ ਕੌਰ ਅਤੇ ਜਸ਼ਨਦੀਪ ਸਿੰਘ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਅਮਿਤਾ ਤੋਂ ਇਲਾਵਾ ਮੈਡਮ ਜਗਦੀਪ, ਮੈਡਮ ਜਸਪ੍ਰੀਤ ਕੌਰ, ਮੈਡਮ ਸੁਖਪ੍ਰੀਤ ਕੌਰ, ਮੈਡਮ ਕਮਲਜੀਤ ਕੌਰ ਅਤੇ ਮੈਡਮ ਮਨਦੀਪ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਅਖੀਰ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡਾ. ਰਮੇਸ਼ ਜੈਨ ਵਲੋਂ ਲੱਜਿਆਵਤੀ ਜੈਨ ਹਸਪਤਾਲ ਵਿਖੇ ਸੇਵਾਵਾਂ ਸ਼ੁਰੂ ਅਗਲੀ ਖ਼ਬਰ ਸਬ-ਤਹਿਸੀਲ ਸਿੱਧਵਾਂ ਬੇਟ ’ਚ ਘੱਟ ਅਸ਼ਟਾਮ ਫ਼ੀਸ ਭਰ ਕੇ ਰਜਿਸਟਰੀ ਕਰਵਾਉਣ ਵਾਲੇ 36 ਲੋਕਾਂ ਖਿਲਾਫ਼ ਮਾਮਲਾ ਦਰਜ
Ad Position 24