18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਅੱਜ ਪੁੱਜੇਗੀ ਖੰਨਾ- ਕੋਟਲੀ - ਇਸ ਮੌਕੇ ਅਮਲੋਹ ਚੌਂਕ ਖੰਨਾ ਵਿਚ ਹੋਵੇਗੀ ਰੈਲੀ

ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਸ਼ਹੀਦਾਂ ਦੀ ਧਰਤੀ ਤੋਂ 12 ਨਵੰਬਰ ਨੂੰ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਤੇ ਇਨਸਾਫ਼ ਮੁਹਿੰਮ ਅਧੀਨ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੱਲ੍ਹ ਖੰਨਾ ਪਹੁੰਚ ਰਹੀ ਹੈ। ਇਹ ਜਾਣਕਾਰੀ ਅੱਜ ਇੱਥੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਕੇ ਦਿੱਤੀ।

Ad Position 21
No active advertisement
ਅਜੀਤ ਡੈਸਕ 19-11-2026
ਖੰਨਾ, 18 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਸ਼ਹੀਦਾਂ ਦੀ ਧਰਤੀ ਤੋਂ 12 ਨਵੰਬਰ ਨੂੰ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਤੇ ਇਨਸਾਫ਼ ਮੁਹਿੰਮ ਅਧੀਨ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੱਲ੍ਹ ਖੰਨਾ ਪਹੁੰਚ ਰਹੀ ਹੈ। ਇਹ ਜਾਣਕਾਰੀ ਅੱਜ ਇੱਥੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਕੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਖੰਨਾ ਦੇ ਸਾਬਕ ਪ੍ਰਧਾਨ ਕਮਲਜੀਤ ਸਿੰਘ ਲੱਧੜ ਵੀ ਹਾਜ਼ਰ ਸਨ। ਕੋਟਲੀ ਨੇ ਦੱਸਿਆ ਕਿ ਇਹ ਯਾਤਰਾ ਦਾ ਖੰਨਾ ਵਿਚ ਅਮਲੋਹ ਰੋਡ ਚੌਂਕ ਵਿਚ ਸਵਾਗਤ ਕੀਤਾ ਜਾਵੇਗਾ ਅਤੇ ਇੱਥੇ ਵੱਡੀ ਕਾਂਗਰਸੀ ਰੈਲੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਸਵਾਗਤ ਕਰਨ ਵਾਲਿਆਂ ਵਿਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਨਾਲ ਹਲਕਾ ਖੰਨਾ ਵਾਸੀ ਵੀ ਸ਼ਾਮਿਲ ਹੋਣਗੇ। ਇਸ ਮੌਕੇ ਰੈਲੀ ਨੂੂੰ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹੋਰ ਨੇਤਾ ਵੀ ਸੰਬੋਧਨ ਕਰਨਗੇ। ਕੋਟਲੀ ਨੇ ਦੱਸਿਆ ਕਿ ਇਹ ਯਾਤਰਾ ਖੰਨਾ ਵਿਖੇ ਬਾਅਦ ਦੁਪਹਿਰ 3 ਵਜੇ ਪੁੱਜੇਗੀ। ਇਸ ਮੌਕੇ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਾ ਕੇ ਹੀ ਨਸ਼ਿਆਂ ਦੀ ਸਮੱਸਿਆ ਖਤਮ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਅਰੇ ਨਾਲ ਸੱਤਾ ਵਿੱਚ ਆਈ ਆਪ ਸਰਕਾਰ ਪੰਜਾਬੀਆਂ ਕੋਲੋਂ ਉਨ੍ਹਾਂ ਨੂੰ ਸੱਤਾ ਵਿਚ ਲਿਆਉਣ ਦਾ ਬਦਲਾ ਲੈ ਰਹੀ ਹੈ। ਬਦਲਾਅ ਨਹੀਂ ਕਰ ਰਹੀ। ਇਸ ਯਾਤਰਾ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਹੋਰ ਸੀਨੀਅਰ ਆਗੂ ਵੀ ਪੁੱਜਣਗੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਹੀ ਪਿੰਡ ’ਚ ਨਸ਼ੇ ਨਹੀਂ ਰੋਕ ਸਕੇ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸ਼੍ਰੋ. ਅ. ਦਲ ਵਲੋਂ ਕਰਵਾਏ ਸਮਾਗਮ ’ਚ ਪਹੁੰਚੀਆਂ ਹਲਕੇ ਦੀਆਂ ਮਾਵਾਂ-ਭੈਣਾਂ ਦਾ ਕੀਤਾ ਧੰਨਵਾਦ
Ad Position 24