ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ
ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ.
ਬੀਜਾ, 18 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਦਾ ਬੀ. ਐਸ. ਸੀ. ਸਮੈੱਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚੋਂ ਕੁਲਾਰ ਕਾਲਜ ਦੀ ਅਨੰਤਪ੍ਰੀਤ ਕੌਰ ਅਤੇ ਸੁਖਨੂਰ ਕੌਰ ਹਰੀ ਨੇ ਪਹਿਲਾ ਸਥਾਨ, ਪ੍ਰਭਪ੍ਰੀਤ ਕੌਰ ਅਤੇ ਰਨਦੀਪ ਕੌਰ ਨੇ ਦੂਜਾ ਸਥਾਨ ਅਤੇ ਸ਼ਿਵਮ ਕੌਰ ਗਿੱਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਤੇ ਮੈਨੇਜਿੰਗ ਡਾਇਰੈਕਟਰ ਮੋਟਾਪਾ ਸਰਜਨ ਡਾ. ਕੁਲਦੀਪਕ ਸਿੰਘ ਕੁਲਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਾ ਸਿਹਰਾ ਸਮੂਹ ਮਿਹਨਤੀ ਸਟਾਫ਼ ਸਿਰ ਜਾਂਦਾ ਹੈ। ਇਸ ਮੌਕੇ ਡਾਇਰੈਕਟਰ ਪ੍ਰੋਫੈਸਰ ਰੁਪਿੰਦਰ ਸਿੰਘ ਬੈਨੀਪਾਲ, ਪ੍ਰਿੰਸੀਪਲ ਪ੍ਰੋਫੈਸਰ ਅਰਪਨ ਦਿਆਲ ਤੇ ਵਾਇਸ ਪ੍ਰਿੰਸੀਪਲ ਮਿਸਿਜ ਗੁਰਪ੍ਰੀਤ ਕੌਰ ਵੜਿੰਗ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ. ਨਰਸਿੰਗ ਤੇ ਜੀ. ਐਨ. ਐਮ. ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ। ਇਸ ਸੰਸਥਾ ਵਿੱਚ ਵੱਖ-ਵੱਖ ਜ਼ਿਲ੍ਹਿਆ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿਚ ਸੈਟਲ ਹੋ ਚੁੱਕੀਆਂ ਹਨ।