20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੀ. ਪੀ. ਐੱਸ. ਖੰਨਾ ਦਾ 16ਵਾਂ ਸਥਾਪਨਾ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵਲੋਂ 18 ਨਵੰਬਰ 2026 ਨੂੰ ਸੀਨੀਅਰ ਵਿਦਿਆਰਥੀਆਂ ਲਈ ਆਪਣਾ 16ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ, ਅਨਿਰੁੱਧ ਤਿਵਾਰੀ (ਆਈ.

Ad Position 21
No active advertisement
ਅਜੀਤ ਡੈਸਕ 20-11-2026
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)- ਦਿੱਲੀ ਪਬਲਿਕ ਸਕੂਲ ਖੰਨਾ ਵਲੋਂ 18 ਨਵੰਬਰ 2026 ਨੂੰ ਸੀਨੀਅਰ ਵਿਦਿਆਰਥੀਆਂ ਲਈ ਆਪਣਾ 16ਵਾਂ ਸਥਾਪਨਾ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ, ਅਨਿਰੁੱਧ ਤਿਵਾਰੀ (ਆਈ. ਏ. ਐਸ.) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਤੂਹਿਨਾ ਤਿਵਾਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨ ਤਿਵਾਰੀ ਨੇ ਡੀ. ਪੀ. ਐੱਸ. ਖੰਨਾ ਦੇ ਸ਼ਾਨਦਾਰ ਬੁਨਿਆਦੀ ਢਾਂਚੇ ਦੀ ਭਰਪੂਰ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਲਈ ਵਧਾਈ ਦਿੱਤੀ। ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂਦੇਵ ਰਬਿੰਦਰਨਾਥ ਟੈਗੋਰ ਦੀਆਂ ਸਦੀਵੀ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਿਡਰਤਾ, ਆਤਮ-ਵਿਸ਼ਵਾਸ, ਸੱਚਾਈ, ਇਮਾਨਦਾਰੀ, ਤਰਕਸ਼ੀਲ ਸੋਚ, ਦ੍ਰਿੜ੍ਹ ਇਰਾਦੇ ਤੇ ਨਿਰੰਤਰ ਆਤਮ-ਸੁਧਾਰ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਹੋਣਹਾਰ ਵਿਦਿਆਰਥੀਆਂ ਨੇ ਇਕ ਸ਼ਾਨਦਾਰ ਇੰਡੋ-ਵੈਸਟਰਨ ਆਰਕੈਸਟਰਾ ਪੇਸ਼ ਕੀਤਾ। ਸ਼ਾਮ ਦਾ ਇਕ ਵਿਸ਼ੇਸ਼ ਆਕਰਸ਼ਣ ਸਕੂਲ ਦੀ ਪ੍ਰਿੰਸੀਪਲ ਸੁਸ਼ਮਿਤਾ ਕਾਨੁੰਗੋ ਵਲੋਂ ਪੇਸ਼ ਕੀਤੀ ਗਈ ਸਾਲਾਨਾ ਰਿਪੋਰਟ ਰਹੀ। ਇਸ ਵਿਚ ਉਨ੍ਹਾਂ ਨੇ ਸੈਸ਼ਨ 2026-27 ਦੌਰਾਨ ਸਕੂਲ ਦੀਆਂ ਪ੍ਰਾਪਤੀਆਂ, ਅਕਾਦਮਿਕ ਉੱਤਮਤਾ, ਖੇਡਾਂ ਦੇ ਖੇਤਰ ਵਿਚ ਮਿਲੀਆਂ ਸਫ਼ਲਤਾਵਾਂ ਤੇ ਹੋਰ ਮਹੱਤਵਪੂਰਨ ਮੀਲ-ਪੱਥਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਇਕ ਮਨਮੋਹਕ ਕਲਾਸੀਕਲ ਡਾਂਸ ਦੀ ਪੇਸ਼ਕਾਰੀ ਨੇ ਵੀ ਸਮਾਗਮ ਦੀ ਸ਼ੋਭਾ ਵਧਾਈ, ਜਿਸ ਵਿਚ ਭਗਤੀ, ਲੈਅ ਤੇ ਸੁੰਦਰਤਾ ਦਾ ਅਦਭੁੱਤ ਸੁਮੇਲ ਦੇਖਣ ਨੂੰ ਮਿਲਿਆ। ਨਿਸ਼ਾ ਭਾਂਬਰੀ ਨੂੰ ਉਨ੍ਹਾਂ ਦੀ ਬੇਮਿਸਾਲ ਅਧਿਆਪਨ ਸੇਵਾ ਅਤੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਤੱਕ ਪਹੁੰਚਣ ਲਈ ਪ੍ਰੇਰਿਤ ਕਰਨ ਵਾਸਤੇ ਸਾਲ 2025-26 ਦੇ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦਾ ਇਕ ਹੋਰ ਵਿਸ਼ੇਸ਼ ਆਕਰਸ਼ਣ ’ਡੀ. ਪੀ. ਐੱਸ. ਕੇ. ਕ੍ਰੋਨਿਕਲਜ਼’ ਦੀ ਪੇਸ਼ਕਾਰੀ ਰਿਹਾ। ਇਸ ਉਪਰੰਤ ਮਹਾਨ ਕਵੀ, ਦਾਰਸ਼ਨਿਕ, ਸੰਗੀਤਕਾਰ ਅਤੇ ਨੋਬਲ ਪੁਰਸਕਾਰ ਜੇਤੂ ਗੁਰੂਦੇਵ ਰਬਿੰਦਰਨਾਥ ਟੈਗੋਰ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਨਾਟਕੀ ਪੇਸ਼ਕਾਰੀ ਕੀਤੀ ਗਈ। ਸਭਾ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਡੀ.ਐੱਸ. ਬੈਂਸ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰਸ਼ਾਸਨ ਤੇ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਵਿਦਿਆਰਥੀਆਂ ਵਲੋਂ ’ਬੰਦੀ ਬੀਰ’ ਨਾਮਕ ਨਾਟਕ ਵੀ ਪੇਸ਼ ਕੀਤਾ ਗਿਆ, ਜੋ ਬੰਦਾ ਸਿੰਘ ਬਹਾਦਰ ਦੀ ਕੈਦ ਦੌਰਾਨ ਦਿਖਾਈ ਗਈ ਬਹਾਦਰੀ ਪ੍ਰਤੀ ਟੈਗੋਰ ਦੀ ਸ਼ਰਧਾਂਜਲੀ ਨੂੰ ਦਰਸਾਉਂਦਾ ਸੀ। ਡੀ. ਪੀ. ਐੱਸ. ਖੰਨਾ ਦੀ ਹੈੱਡ ਗਰਲ ਮੰਨਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਇਸ ਯਾਦਗਾਰੀ ਤੇ ਸਫ਼ਲ ਸਮਾਗਮ ਨੂੰ ਸੰਭਵ ਬਣਾਉਣ ਲਈ ਵਿਸ਼ੇਸ਼ ਮਹਿਮਾਨਾਂ, ਸਕੂਲ ਪ੍ਰਬੰਧਕਾਂ, ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਸਬਾ ਬੀਜਾ ਤੋਂ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਖੰਨਾ ਲਈ ਹੋਈ ਰਵਾਨਾ ਅਗਲੀ ਖ਼ਬਰ ਹਰਪ੍ਰੀਤ ਸਿੰਘ ਧੰਜਲ ਦੀ ਅਗਵਾਈ ’ਚ ਸਾਈਕਲ ਯਾਤਰਾ ਦਾ ਭਰਵਾਂ ਸਵਾਗਤ
Ad Position 24