19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਚੰਨੀ ਤੇ ਵੱਖ-ਵੱਖ ਕਾਂਗਰਸੀ ਆਗੂ ਨਤਮਸਤਕ ਹੋਏ

ਰਾੜਾ ਸਾਹਿਬ, 19 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਦੇ ਵੱਖ-ਵੱਖ ਸੀਨੀਅਰ ਨੇਤਾਵਾਂ ਨਾਲ ਨਤਮਸਤਕ ਹੋਏ। ਉਨ੍ਹਾਂ ਹਲਕਾ ਪਾਇਲ ਅੰਦਰ ਜਵਾਨੀ ਬਚਾਉ ਸਾਈਕਲ ਯਾਤਰਾ ਸੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਿਰ ਝੁਕਾਉਂਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ, ਕੜਾਹ ਪ੍ਰਸ਼ਾਦ ਦਾ ਭੋਗ ਲੈਣ ਉਪਰੰਤ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ।

Ad Position 21
No active advertisement
ਅਜੀਤ ਡੈਸਕ 20-11-2026
ਰਾੜਾ ਸਾਹਿਬ, 19 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)- ਰੂਹਾਨੀਅਤ ਦੇ ਕੇਂਦਰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਦੀ ਮੌਜੂਦਗੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਦੇ ਵੱਖ-ਵੱਖ ਸੀਨੀਅਰ ਨੇਤਾਵਾਂ ਨਾਲ ਨਤਮਸਤਕ ਹੋਏ। ਉਨ੍ਹਾਂ ਹਲਕਾ ਪਾਇਲ ਅੰਦਰ ਜਵਾਨੀ ਬਚਾਉ ਸਾਈਕਲ ਯਾਤਰਾ ਸੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਿਰ ਝੁਕਾਉਂਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ, ਕੜਾਹ ਪ੍ਰਸ਼ਾਦ ਦਾ ਭੋਗ ਲੈਣ ਉਪਰੰਤ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਸਮੇਂ ਉਨ੍ਹਾਂ ਨਾਲ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਰੁਪਿੰਦਰ ਸਿੰਘ ਰਾਜਾ ਗਿੱਲ, ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਬੰਤ ਸਿੰਘ ਦੋਬੁਰਜੀ, ਚੇਅਰਮੈਨ ਕਮਲਜੀਤ ਸਿੰਘ ਸਿਆੜ, ਸੀਨੀ. ਆਗੂ ਗੁਰਦੇਵ ਸਿੰਘ ਲਾਪਰਾਂ, ਸੀਨੀ. ਆਗੂ ਸੁਮਿਤ ਮਾਨ ਆਦਿ ਸੀਨੀਆਰ ਨੇਤਾ ਸ਼ਾਮਿਲ ਸਨ। ਸੰਪ੍ਰਦਾਇ ਰਾੜਾ ਸਾਹਿਬ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਵੱਖ-ਵੱਖ ਆਗੂਆਂ ਦਾ ਭੋਰਾ ਸਾਹਿਬ ਵਿਖੇ ਬਾਬਾ ਦਿਆਲ ਸਿੰਘ, ਬਾਬਾ ਮਨਜੀਤ ਸਿੰਘ ਤੇ ਭਾਈ ਗੁਰਨਾਮ ਸਿੰਘ ਅੜੈਚਾਂ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਉ ਸਤਿਕਾਰ ਭੇਟ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੁਰਦੁਆਰਾ ਰਾੜਾ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਤਮਿਕ ਸਕੂਨ ਮਿਲਿਆ ਹੈ। ਇਸ ਮੌਕੇ ਮੰਡਲ ਪ੍ਰਧਾਨ ਗੁਰਮੁਖ ਸਿੰਘ ਗੋਮੀ ਸਿਆੜ, ਚੇਅਰਮੈਂਨ ਸੁਖਦੇਵ ਸਿੰਘ ਬੁਆਣੀ, ਗਗਨਦੀਪ ਸਿੰਘ ਲੰਢਾ ਸੰਮਤੀ ਮੈਂਬਰ, ਮਨਦੀਪ ਸ਼ਰਮਾ ਮਨੀ ਘੁਡਾਣੀ ਮੰਡਲ ਪ੍ਰਧਾਨ, ਲਵਪ੍ਰੀਤ ਸਿੰਘ ਘੁਡਾਣੀ ਕਲਾਂ ਸਕੱਤਰ ਪੰਜਾਬ ਯੂਥ ਕਾਂਗਰਸ, ਮਹੇਸ਼ਇੰਦਰ ਸਿੰਘ, ਬਲਵਿੰਦਰ ਸਿੰਘ ਗਿੱਦੜੀ ਸਾਬਕਾ ਪੰਚ, ਦਰਸ਼ਨ ਕਾਂਗੜਾ, ਰਬਨਦੀਪ ਸਿੰਘ ਪੰਚ ਘੁਡਾਣੀ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਜਵਾਨੀ ਸੰਭਾਲ ਯਾਤਰਾ ਦੌਰਾਨ ਸਾਬਕਾ ਵਿਧਾਇਕ ਲੱਖਾ ਦੇ ਹੱਕ ’ਚ ਵਿਸ਼ਾਲ ਰੈਲੀ ਅਗਲੀ ਖ਼ਬਰ ਕਲਗ਼ੀਧਰ ਅਕੈਡਮੀ ਦੇ ਸਾਲਾਨਾ ਖੇਡ ਸਮਾਰੋਹ ਦੇ ਦੂਜੇ ਦਿਨ ਖੇਡ ਮੈਦਾਨ ’ਚ ਦਿਖਿਆ ਉਤਸ਼ਾਹ ਤੇ ਜੋਸ਼
Ad Position 24