ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਲਾਗਲੇ ਪਿੰਡ ਲਹਿਰਾ ਦੇ ਜੰਮਪਲ ਅਤੇ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਵਜੋਂ ਵਿਚਰ ਰਹੇ ਯੂਥ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਦਿਲਾਵਰ ਸਿੰਘ ਲਹਿਰਾ ਦੇ ਬਜ਼ੁਰਗ ਮਾਤਾ ਪਿਤਾ ਦਾ ਹਾਲ ਚਾਲ ਪੁੱਛਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਅਹਿਮਦਗੜ੍ਹ, 20 ਨਵੰਬਰ (ਰਵਿੰਦਰ ਪੁਰੀ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਅਹਿਮਦਗੜ੍ਹ ਫੇਰੀ ਦੌਰਾਨ ਲਾਗਲੇ ਪਿੰਡ ਲਹਿਰਾ ਦੇ ਜੰਮਪਲ ਅਤੇ ਹਲਕਾ ਗਿੱਲ ਵਿੱਚ ਕਾਂਗਰਸ ਪਾਰਟੀ ਵਜੋਂ ਵਿਚਰ ਰਹੇ ਯੂਥ ਕਾਂਗਰਸੀ ਆਗੂ ਦਿਲਾਵਰ ਸਿੰਘ ਲਹਿਰਾ ਦੇ ਗ੍ਰਹਿ ਵਿਖੇ ਪਹੁੰਚੇ। ਜਿੱਥੇ ਚਰਨਜੀਤ ਸਿੰਘ ਚੰਨੀ ਨੇ ਦਿਲਾਵਰ ਸਿੰਘ ਲਹਿਰਾ ਦੇ ਬਜ਼ੁਰਗ ਮਾਤਾ ਪਿਤਾ ਦਾ ਹਾਲ ਚਾਲ ਪੁੱਛਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ’ਤੇ ਪਿੰਡ ਲਹਿਰਾ ਤੋਂ ਪਹੁੰਚੇ ਕਾਂਗਰਸੀ ਵਰਕਰਾਂ ਨੇ ਵੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਸਰਪੰਚ ਜਗਦੇਵ ਸਿੰਘ ਲਹਿਰਾ, ਸਰਬਜੀਤ ਸਿੰਘ, ਸੁਰਜੀਤ ਸਿੰਘ ਪੰਚ, ਕੁਲਬੀਰ ਸਿੰਘ ਪੰਚ, ਜਰਨੈਲ ਸਿੰਘ ਪੰਚ, ਪਰਮਾਤਮਾ ਸਿੰਘ ਪੰਚ, ਹਰਪਾਲ ਸਿੰਘ ਪੰਚ, ਬਲਵਿੰਦਰ ਸਿੰਘ ਉੱਭੀ, ਗੁਰਮੀਤ ਸਿੰਘ ਫ਼ੌਜੀ, ਬੇਅੰਤ ਸਿੰਘ ਬਿੱਲੂ ਹੱਟੀ ਵਾਲਾ ਤੋਂ ਇਲਾਵਾ ਸਰਪੰਚ ਜਗਦੇਵ ਸਿੰਘ ਭੋਲਾ ਛੰਨਾ ਵੀ ਵਿਸ਼ੇਸ਼ ਕਰ ਕੇ ਹਾਜ਼ਰ ਸਨ।