21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੀ ਵਿਦਿਆਰਥਣ ਗੁਰਮੀਤ ਕੌਰ ਨੇ ਲੇਖ ਲਿਖਣ ਮੁਕਾਬਲੇ ’ਚ ਲੁਧਿਆਣਾ ਜ਼ਿਲ੍ਹੇ ’ਚੋਂ ਹਾਸਿਲ ਕੀਤਾ ਪਹਿਲਾ ਸਥਾਨ

ਹਲਵਾਰਾ, 20 ਨਵੰਬਰ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੀ ਬੀ. ਐੱਡ.

Ad Position 21
No active advertisement
ਐਡੀਸ਼ਨਲ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੇਆਸ਼ੀ ਜੈਨ, ਪ੍ਰਿੰਸੀਪਲ ਡਾ. ਜੋਤੀ ਗੁਪਤਾ ਵਿਦਿਆਰਥਣ ਗੁਰਮੀਤ ਕੌਰ ਨੂੰ ਸਰਟੀਫਿਕੇਟ ਦਿੰਦੇ ਹੋਏ। ਤਸਵੀਰ: ਮਨਦੀਪ ਸਿੰਘ ਉੱਭੀ 21-11-2026
ਹਲਵਾਰਾ, 20 ਨਵੰਬਰ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਲਈ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੀ ਬੀ.ਐੱਡ. ਪਹਿਲੇ ਸਾਲ ਦੀ ਵਿਦਿਆਰਥਣ ਗੁਰਮੀਤ ਕੌਰ ਨੇ ਪੰਜਾਬ ਚੋਣ ਕਮਿਸ਼ਨ ਵੱਲੋਂ ਇਲੈਕਟੋਰਲ ਲਿਟਰੇਸੀ ਕਲੱਬ ਦੇ ਸਹਿਯੋਗ ਨਾਲ ਕਰਵਾਏ ਗਏ ਲੇਖ ਲਿਖਣ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਵਿੱਚ ਲੁਧਿਆਣਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਇਹ ਮੁਕਾਬਲਾ ਸਰਕਾਰੀ ਗਰਲਜ਼ ਕਾਲਜ ਲੁਧਿਆਣਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰ ’ਤੇ ਗੁਰਮੀਤ ਕੌਰ ਨੇ ਆਪਣੀ ਲੇਖਣੀ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਕਾਲਜ ਦੇ ਡਾਇਰੈਕਟਰ ਡਾ. ਗੁਰਪਿੰਦਰਜੀਤ ਸਿੰਘ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਸ ਨੂੰ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਹ ਮੁਕਾਬਲਾ ਤਿੰਨ ਪੜਾਵਾਂ ਵਿੱਚ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਸੰਸਥਾ ਪੱਧਰ ਤੋਂ ਹੋਈ, ਇਸ ਤੋਂ ਬਾਅਦ ਵਿਧਾਨ ਸਭਾ ਹਲਕਾ ਪੱਧਰ ਅਤੇ ਅੰਤ ਵਿੱਚ ਜ਼ਿਲ੍ਹਾ ਪੱਧਰ ’ਤੇ ਮੁਕਾਬਲੇ ਕਰਵਾਏ ਗਏ। ਵਿਧਾਨ ਸਭਾ ਹਲਕਾ ਪੱਧਰ ਦਾ ਮੁਕਾਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਬਾਜਪੁਰਾ ਵਿਖੇ ਕਰਵਾਇਆ ਗਿਆ। ਇਸ ਪੜਾਅ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਲੇਖ ਲਿਖਣ ਮੁਕਾਬਲੇ ਵਿੱਚ ਗੁਰਮੀਤ ਕੌਰ (ਬੀ.ਐੱਡ. ਪਹਿਲਾ ਸਾਲ), ਗੁਰਅਮਾਨਤ ਸਿੰਘ (ਬੀ.ਐੱਡ. ਪਹਿਲਾ ਸਾਲ), ਅਰਸ਼ਦੀਪ ਕੌਰ (ਬੀ.ਬੀ.ਏ. ਪਹਿਲਾ ਸਾਲ) ਅਤੇ ਜਸ਼ਨਪ੍ਰੀਤ ਕੌਰ (ਬੀ.ਸੀ.ਏ. ਪਹਿਲਾ ਸਾਲ) ਨੇ ਭਾਗ ਲਿਆ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ ਅਰਸ਼ਦੀਪ ਕੌਰ (ਬੀ.ਸੀ.ਏ. ਪਹਿਲਾ ਸਾਲ), ਸੰਦੀਪ (ਬੀ.ਸੀ.ਏ. ਪਹਿਲਾ ਸਾਲ) ਅਤੇ ਰਾਜਵੀਰ ਕੌਰ (ਬੀ.ਐੱਡ. ਪਹਿਲਾ ਸਾਲ) ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਆਪਣੀ ਜਗ੍ਹਾ ਬਣਾਈ।ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਜੋਤੀ ਗੁਪਤਾ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਉਤਸ਼ਾਹ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਆਯੋਜਨ ਵਿਦਿਆਰਥੀ ਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਇਹ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ, ਸੰਚਾਰ ਹੁਨਰ, ਆਲੋਚਨਾਤਮਕ ਸੋਚ ਅਤੇ ਸਮਾਜਿਕ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਹਲਕਾ ਰਾਏਕੋਟ ਦੇ ਅਕਾਲੀ ਆਗੂਆਂ...
Ad Position 24