21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੈਕਰਡ ਹਾਰਟ ਸਕੂਲ ਵਿਖੇ ਐੱਲ. ਕੇ. ਜੀ. ਜਮਾਤ ਦਾ ਰੰਗਾਰੰਗ ਸਮਾਗਮ ਕਰਵਾਇਆ

ਮਾਛੀਵਾੜਾ ਸਾਹਿਬ, 20 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮਾਛੀਵਾੜਾ ਸਾਹਿਬ ਵਿਖੇ ਐੱਲ. ਕੇ.

Ad Position 21
No active advertisement
ਅਜੀਤ ਡੈਸਕ 21-11-2026
ਮਾਛੀਵਾੜਾ ਸਾਹਿਬ, 20 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮਾਛੀਵਾੜਾ ਸਾਹਿਬ ਵਿਖੇ ਐੱਲ. ਕੇ. ਜੀ. ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਰੰਗਾਰੰਗ ਸਮਾਗਮ ਪੇਸ਼ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਡਾਂਸ, ਦਿਲਚਸਪ ਕਹਾਣੀਆਂ ਅਤੇ ਫੈਂਸੀ ਡਰੈੱਸ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕੀਤਾ। ਵੱਖ-ਵੱਖ ਪਹਿਰਾਵਿਆਂ ’ਚ ਸਜੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ। ਇਸ ਸਮਾਗਮ ਦੇ ਮੁੱਖ ਮਹਿਮਾਨ ਗੁਰਕੀਰਤ ਸਿੰਘ ਅਸਿਸਟੈਂਟ ਪ੍ਰੋਫੈਸਰ ਕਾਲਜ ਬੇਲਾ ਸਨ, ਜੋ ਇਸੇ ਸਕੂਲ ਦੇ ਪੁਰਾਣੇ ਵਿਦਿਆਰਥੀ ਰਹਿ ਚੁੱਕੇ ਹਨ। ਉਨ੍ਹਾਂ ਦੀ ਸਕੂਲ ’ਚ ਆਮਦ ਨੇ ਸਮਾਗਮ ਨੂੰ ਵਿਸ਼ੇਸ਼ ਮਹੱਤਤਾ ਪ੍ਰਦਾਨ ਕੀਤੀ। ਸਕੂਲ ਦੇ ਪ੍ਰਿੰਸੀਪਲ ਸਿਸਟਰ ਐਂਸੀ ਜੋਸ, ਵਾਈਸ ਪ੍ਰਿੰਸੀਪਲ ਸਿਸਟਰ ਜੋਇਸ ਮੈਥਿਊ ਅਤੇ ਕੇ. ਜੀ. ਸਕੂਲ ਇੰਚਾਰਜ ਸਿਸਟਰ ਪ੍ਰਤਿਭਾ ਜੋਸ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁੱਖ ਮਹਿਮਾਨ ਨੇ ਬੱਚਿਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਪ੍ਰਿੰਸੀਪਲ ਸਿਸਟਰ ਐਂਸੀ ਜੋਸ ਨੇ ਬੱਚਿਆਂ ਦੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮੁੱਚਾ ਸਮਾਗਮ ਖ਼ੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿਚ ਸਫਲਤਾਪੂਰਵਕ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੇਲੇ ਕਰਵਾਉਣੇ ਜ਼ਰੂਰੀ-ਅਵਤਾਰ ਸਿੰਘ ਸੈਣੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਆਰੰਭਤਾ
Ad Position 24