21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

10 ਦਸੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ ਖੰਨਾ ਦੀ ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ

ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਨਿਰਮਾਣ ਅਧੀਨ ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ ਦੇ ਕੰਮਾਂ ਦਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰੋਜੈਕਟ ਅਧੀਨ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 21-11-2026
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)-ਨਿਰਮਾਣ ਅਧੀਨ ਭਗਤ ਪੂਰਨ ਸਿੰਘ ਹੈਰੀਟੇਜ ਸਟਰੀਟ ਦੇ ਕੰਮਾਂ ਦਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪ੍ਰੋਜੈਕਟ ਅਧੀਨ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪਸ਼ਟ ਕੀਤਾ ਕਿ ਠੇਕੇਦਾਰ ਵਲੋਂ ਨਿਰਮਾਣ ਕਾਰਜ 5 ਜਾਂ 6 ਦਸੰਬਰ ਤੱਕ ਮੁਕੰਮਲ ਕਰ ਕੇ ਨਗਰ ਕੌਂਸਲ ਨੂੰ ਸੌਂਪਣ ਦੀ ਜ਼ਿੰਮੇਵਾਰੀ ਲਈ ਗਈ ਹੈ, ਜਦਕਿ 10 ਦਸੰਬਰ ਨੂੰ ਇਸ ਹੈਰੀਟੇਜ ਸਟਰੀਟ ਨੂੰ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਵਾਉਣਾ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਮੰਤਰੀ ਸੌਂਦ ਨੇ ਇਲਾਕੇ ਦੇ ਦੁਕਾਨਦਾਰਾਂ ਅਤੇ ਸਥਾਨਕ ਵਸਨੀਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਆਰਥਿਕ ਤਰੱਕੀ ਅਤੇ ਉਨ੍ਹਾਂ ਦੇ ਕਾਰੋਬਾਰ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਸ਼ਹਿਰਾਂ ਦੇ ਵਿਕਾਸ ਦੇ ਨਾਲ-ਨਾਲ ਵਪਾਰਕ ਖੇਤਰਾਂ ਵਿਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਟਰੇਡ ਵਿੰਗ ਖੰਨਾ ਦੇ ਪ੍ਰਧਾਨ ਵਿਕਾਸ ਭਾਟੀਆ ਵਲੋਂ ਨਿਊ ਚੀਮਾ ਕਲਾਸ ਹਾਊਸ, ਗੁਰੂ ਅਮਰਦਾਸ ਮਾਰਕੀਟ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿਚ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਮੀਤ ਪ੍ਰਧਾਨ ਕਰਮਜੀਤ ਸਿਫਤੀ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਆੜਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਪੁਨੀਤ ਖੱਟਰ, ਪੀ. ਏ. ਮਹੇਸ਼ ਕੁਮਾਰ, ਲਵਲੇਸ਼ ਅਰੋੜਾ, ਸੁਭਾਸ਼ ਬਾਜ਼ਾਰ ਖੰਨਾ ਤੋਂ ਸੰਦੀਪ ਕੁਮਾਰ ਕਿੱਟੂ, ਕੁਲਦੀਪ ਬੈਨੀਪਾਲ, ਕਮਲ ਕੁਮਾਰ ਵਿਜ, ਕੌਂਸਲਰ ਹਰਜੀਤ ਸਿੰਘ ਭਾਟੀਆ, ਕੌਂਸਲਰ ਸੁਰਿੰਦਰ ਬਾਬਾ, ਕੌਂਸਲਰ ਮਨੂ ਮਨੋਚਾ, ਵਾਰਡ ਇੰਚਾਰਜ ਬਲਰਾਮ ਬਾਲੂ, ਅਮਿਤ ਭਾਟੀਆ, ਬਿੱਟੂ ਲਿਬੜਾ, ਸਵਰਨਕਾਰ ਸੰਘ ਖੰਨਾ ਦੇ ਚੇਅਰਮੈਨ ਰਾਕੇਸ਼ ਵਰਮਾ ਬਿੱਟੂ, ਰਾਜੀਵ ਮਲਹੋਤਰਾ, ਅਜੇ ਅਰੋੜਾ, ਵਿਜੇ ਕੁਮਾਰ, ਵਿਕਰਮ, ਰਾਜਿੰਦਰ ਤੱਗੜ, ਕਾਰਤਿਕ ਲੂਥਰਾ, ਅਨਿਲ ਕੁਮਾਰ, ਰਾਜੇਸ਼ ਇਕਲਾਹਾ, ਅਮਨ ਮਨੋਚਾ ਅਤੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਚੋਣ ਕਮੇਟੀ ’ਚ ਕੈਪਟਨ ਸੰਧੂ ਦੀ ਸ਼ਮੂਲੀਅਤ ਦਾ ਕਾਂਗਰਸੀ ਖੇਮਿਆਂ ’ਚ ਸਵਾਗਤ ਅਗਲੀ ਖ਼ਬਰ ਵਿਕਟੋਰੀਆ ਸਕੂਲ ਲਹਿਰਾ ਵਿਦਿਆਰਥੀਆਂ ਵਲੋਂ ਐਗਰੋ ਇੰਡਸਟਰੀ ਦਾ ਸਿੱਖਿਅਕ ਦੌਰਾ
Ad Position 24