22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਿੰਡ ਸ਼ਹਿਬਾਜ਼ਪੁਰ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ

ਮਾਛੀਵਾੜਾ ਸਾਹਿਬ, 22 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਭਾਜਪਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਨੇੜਲੇ ਪਿੰਡ ਸ਼ਹਿਬਾਜ਼ਪੁਰ ਵਿਖੇ ਨੀਸ਼ੂ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ ਪਾਰਟੀ ’ਚ ਸ਼ਾਮਲ ਹੋਏ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਭਾਜਪਾ ਖੰਨਾ ਦੇ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

Ad Position 21
No active advertisement
ਅਜੀਤ ਡੈਸਕ 23-11-2026
ਮਾਛੀਵਾੜਾ ਸਾਹਿਬ, 22 ਨਵੰਬਰ (ਰਾਜਦੀਪ ਸਿੰਘ ਅਲਬੇਲਾ)- ਭਾਜਪਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਨੇੜਲੇ ਪਿੰਡ ਸ਼ਹਿਬਾਜ਼ਪੁਰ ਵਿਖੇ ਨੀਸ਼ੂ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕਈ ਪਰਿਵਾਰ ਪਾਰਟੀ ’ਚ ਸ਼ਾਮਲ ਹੋਏ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਭਾਜਪਾ ਖੰਨਾ ਦੇ ਜ਼ਿਲ੍ਹਾ ਪ੍ਰਧਾਨ ਅਨੂਪ ਸ਼ਰਮਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ’ਚ ਬੀਬੀ ਇੰਦਰਜੀਤ ਕੌਰ, ਪਤਨੀ ਗੁਰਚਰਨ ਸਿੰਘ, ਪ੍ਰਕਾਸ਼ ਕੌਰ, ਕਮਲਜੀਤ ਕੌਰ, ਪਰਮਜੀਤ ਕੌਰ, ਸਵਰਨ ਕੌਰ ਅਤੇ ਪਿੰਕੀ ਸ਼ਾਮਲ ਹਨ। ਇਸ ਤੋਂ ਇਲਾਵਾ ਸਰਪੰਚ ਵਿਨੋਦ ਭਾਟੀਆ, ਸਾਬਕਾ ਸਰਪੰਚ ਰਾਕੇਸ਼ ਕੁਮਾਰ ਅਤੇ ਸੋਹਣ ਸਿੰਘ ਨੇ ਵੀ ਆਪਣੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਆਗੂਆਂ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਤੇ ਮਹਿਲਾਵਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਪ੍ਰਤੀ ਲੋਕਾਂ ਦਾ ਵਧਦਾ ਵਿਸ਼ਵਾਸ ਤੇ ਮਿਲ ਰਿਹਾ ਭਰਪੂਰ ਸਮਰਥਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਪ੍ਰਤੀ ਲੋਕ ਆਪ ਮੁਹਾਰੇ ਜੁੜ ਰਹੇ ਹਨ। ਨੀਸ਼ੂ ਸ਼ਰਮਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਪਰਿਵਾਰ ਵਿਚ ਹਰ ਇੱਕ ਵਰਕਰ ਅਤੇ ਹਰ ਇੱਕ ਪਰਿਵਾਰ ਦਾ ਸਨਮਾਨ ਕੀਤਾ ਜਾਂਦਾ ਹੈ। ਪਾਰਟੀ ਸਾਰਿਆਂ ਨੂੰ ਨਾਲ ਲੈ ਕੇ ਲੋਕਾਂ ਦੀ ਸੇਵਾ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇਗੀ। ਉਨ੍ਹਾਂ ਦੇ ਨਾਲ ਅਸ਼ੀਸ਼ ਸ਼ਰਮਾ (ਆਸ਼ੂ ਚਹਿਲਾਂ), ਜ਼ਿਲ੍ਹਾ ਜਨਰਲ ਸਕੱਤਰ ਅਜੇ ਦਵੇਸ਼ਵਰ, ਜ਼ਿਲ੍ਹਾ ਵਾਈਸ ਪ੍ਰਧਾਨ ਰਵਿੰਦਰ ਕੁਮਾਰ, ਜ਼ਿਲ੍ਹਾ ਸਕੱਤਰ ਯਸ਼ਪਾਲ, ਪਾਰਟੀ ਵਰਕਰ ਨੇਤਰਪਾਲ, ਸਰਕਲ ਪ੍ਰਧਾਨ ਜੋਧਵਾਲ ਬਲਦੇਵ ਸਿੰਘ ਤੇ ਦਲਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੂਰਬਾ ਵਿਖੇ ਸੰਤ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਦੇ ਦੀਵਾਨ 27 ਤੇ 28 ਨੂੰ ਅਗਲੀ ਖ਼ਬਰ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਅਮਰ ਸਿੰਘ ਔਜਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ
Ad Position 24