23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਜ਼ੁਰਗਾਂ ਦਾ ਆਸ਼ੀਰਵਾਦ ਹੀ ਮੇਰੀ ਸਭ ਤੋਂ ਵੱਡੀ ਪੂੰਜੀ ਤੇ ਤਾਕਤ ਹੈ- ਸੌਂਦ

ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵੱਡੇ-ਬਜ਼ੁਰਗਾਂ ਦਾ ਪਿਆਰ, ਸਨੇਹ ਅਤੇ ਆਸ਼ੀਰਵਾਦ ਉਨ੍ਹਾਂ ਲਈ ਸਭ ਤੋਂ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਬਜ਼ੁਰਗਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਇਹ ਉਨ੍ਹਾਂ ਲਈ ਕਿਸੇ ਜਿੱਤ ਤੋਂ ਘੱਟ ਨਹੀਂ ਹੁੰਦਾ।

Ad Position 21
No active advertisement
ਅਜੀਤ ਡੈਸਕ 24-11-2026
ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵੱਡੇ-ਬਜ਼ੁਰਗਾਂ ਦਾ ਪਿਆਰ, ਸਨੇਹ ਅਤੇ ਆਸ਼ੀਰਵਾਦ ਉਨ੍ਹਾਂ ਲਈ ਸਭ ਤੋਂ ਵੱਡੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਬਜ਼ੁਰਗਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਇਹ ਉਨ੍ਹਾਂ ਲਈ ਕਿਸੇ ਜਿੱਤ ਤੋਂ ਘੱਟ ਨਹੀਂ ਹੁੰਦਾ। ਮੰਤਰੀ ਸੌਂਦ ਨੇ ਕਿਹਾ ਕਿ ਬਜ਼ੁਰਗ ਪਰਿਵਾਰ ਅਤੇ ਸਮਾਜ ਦੀ ਅਨਮੋਲ ਧਰੋਹਰ ਹਨ। ਉਨ੍ਹਾਂ ਦੇ ਤਜਰਬੇ, ਸੰਸਕਾਰ ਅਤੇ ਜੀਵਨ ਤੋਂ ਮਿਲੀ ਸਿੱਖਿਆ ਹਮੇਸ਼ਾ ਸਹੀ ਦਿਸ਼ਾ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਦਿੰਦੀ ਹੈ। ਬਜ਼ੁਰਗਾਂ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਅਤੇ ਵੱਡੇ-ਬਜ਼ੁਰਗਾਂ ਦਾ ਆਸ਼ੀਰਵਾਦ ਉਨ੍ਹਾਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦਾ ਯਤਨ ਹੈ ਕਿ ਹਰ ਵਰਗ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਲਗਾਤਾਰ ਕੰਮ ਕੀਤਾ ਜਾਵੇ। ਮੰਤਰੀ ਸੌਂਦ ਨੇ ਕਿਹਾ ਕਿ ਉਨ੍ਹਾਂ ਲਈ ਅਹੁਦੇ ਜਾਂ ਸਨਮਾਨ ਤੋਂ ਵੱਧ ਲੋਕਾਂ ਦਾ ਪਿਆਰ ਅਤੇ ਆਸ਼ੀਰਵਾਦ ਮਹੱਤਵ ਰੱਖਦਾ ਹੈ ਅਤੇ ਇਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਗਰੇਵਾਲ ਵਲੋਂ ਸ਼੍ਰੋ. ਅ. ਦ. (ਬ) ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਵਿਦਿਆਰਥੀ ਵਿੰਂਗ ਮਨਜੋਤ ਸਿੰਘ ਗਿੱਲ ਦਾ ਸ... ਅਗਲੀ ਖ਼ਬਰ ਮਹਿੰਦਰ ਸਿੰਘ ਗਿੱਲ ਨੇ ਪੰਜਾਬ ਸਟੇਟ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਚ ਡਿਸਕਸ ਥਰੋ ’ਚ ਹਾਸਿਲ ਕੀਤਾ ਪਹਿਲਾ ਸਥਾਨ
Ad Position 24