24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡ ਸਾਇਆਂ ਖ਼ੁਰਦ ਵਿਖੇ ਹਰਪ੍ਰੀਤ ਸਿੰਘ ਸਿਮਕ ਡੋਰ-ਟੂ-ਡੋਰ ਮੁਹਿੰਮ ਦੌਰਾਨ ਲੋਕਾਂ ਨਾਲ ਰੂ-ਬਰੂ

ਡੇਹਲੋਂ, 23 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਿੰਡ ਸਾਇਆਂ ਖ਼ੁਰਦ ਵਿਖੇ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਪਿੰਡਾਂ ਦੀਆਂ ਸਮੱਸਿਆਵਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 24-11-2026
ਡੇਹਲੋਂ, 23 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵਲੋਂ ਪਿੰਡ ਸਾਇਆਂ ਖ਼ੁਰਦ ਵਿਖੇ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ, ਪਿੰਡਾਂ ਦੀਆਂ ਸਮੱਸਿਆਵਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਬਾਰੇ ਵਿਚਾਰ-ਵਟਾਂਦਰਾ ਕੀਤਾ। ਲੋਕਾਂ ਨੇ ਵੀ ਆਪਣੇ ਇਲਾਕੇ ਦੀਆਂ ਮੁਸ਼ਕਲਾਂ ਅਤੇ ਉਮੀਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਹੋ ਰਹੇ ਕੰਮਾਂ ਵਿਚਲੇ ਫ਼ਰਕ ਬਾਰੇ ਲੋਕਾਂ ਵਿਚ ਚਰਚਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਖੇਤਰੀ ਪਾਰਟੀ ਦੀ ਲੋੜ ਹੈ, ਜੋ ਸੂਬੇ ਦੇ ਹੱਕਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਭਵਿੱਖ ਦੀ ਗੱਲ ਕਰੇ ਅਤੇ ਪੰਜਾਬ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ ਤੇ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਪੰਜਾਬ ਦੇ ਲੋਕਾਂ ਦੀ ਆਪਣੀ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਹੀ ਲੜ ਸਕਦੀ ਹੈ। ਇਸ ਸਮੇਂ ਸਰਕਲ ਪ੍ਰਧਾਨ ਸੁਖਦਰਸ਼ਨ ਸਿੰਘ ਪੋਹੀੜ, ਸਾਬਕਾ ਚੇਅਰਮੈਨ ਕੈਪਟਨ ਹਰਬੰਸ ਸਿੰਘ ਸਾਇਆਂ, ਬੀਬੀ ਗੁਰਦੀਪ ਕੌਰ ਜੱਸੋਵਾਲ, ਸਰਪੰਚ ਬੀਬੀ ਪਰਮਜੀਤ ਕੌਰ, ਰਾਜਵਿੰਦਰ ਸਿੰਘ ਪੰਚ, ਨਵਜੋਤ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਗੁਰਮੀਤ ਕੌਰ ਪੰਚ, ਦਰਸ਼ਨ ਸਿੰਘ ਸਾਇਆਂ, ਲਛਮੀ ਦੇਵੀ, ਦਲਵਿੰਦਰ ਸਿੰਘ, ਕੇਵਲ ਸਿੰਘ, ਆਤਮਾ ਸਿੰਘ, ਬਲਵਿੰਦਰ ਸਿੰਘ, ਟੋਨੀ ਸਾਇਆਂ, ਗੁਰਦੀਪ ਸਿੰਘ, ਗੁਰਦਿਆਲ ਸਿੰਘ, ਹਰਿੰਦਰ ਸਿੰਘ, ਹਰਨੇਕ ਸਿੰਘ, ਯੁਵਰਾਜ ਸਿੰਘ, ਸੋਨੀ ਖਾਨ , ਬਲਦੇਵ ਸਿੰਘ ਦੇਵੀ, ਨਿਰਮਲ ਸਿੰਘ ਬਿੱਲੂ, ਦਵਿੰਦਰਪਾਲ ਸਿੰਘ ਡੀ.ਪੀ, ਬਹਾਦਰ ਸਿੰਘ ਚੌਧਰੀ, ਸੁਦਾਗਰ ਸਿੰਘ, ਮਾਨ ਸਿੰਘ, ਅਜਾਇਬ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਵਿਚ ਸੁਲਤਾਨਪੁਰ ਲੋਧੀ ਬਾਰੇ ਕੌਫੀਟੇਬਲ ਕਿਤਾਬ ਦਾ ਹੋਇਆ ਵਿਮੋਚਨ ਅਗਲੀ ਖ਼ਬਰ ਇੰਡੀਅਨ ਐਸੋਸੀਏਸ਼ਨ ਆਫ਼ ਵੈਟਰਨਰੀ ਪੈਥੋਲੋਜਿਸਟਸ ਨੈਸ਼ਨਲ ਕਾਨਫਰੰਸ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24