ਵੋਟਰਾਂ ਨੂੰ ਜਾਗਰੂਕ ਕਰਨ ਲਈ ਪਾਇਲ ਵਿਖੇ ਕੱਢੀ ਗਈ ਵਿਸ਼ਾਲ ਜਾਗਰੂਕਤਾ ਰੈਲੀ
ਪਾਇਲ, 23 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 067-ਪਾਇਲ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਪਾਇਲ ਹਰਬੰਸ ਸਿੰਘ ਦੀ ਅਗਵਾਈ ਅਤੇ ਸਵੀਪ ਨੋਡਲ ਅਫ਼ਸਰ ਜਰਨੈਲ ਸਿੰਘ ਸਮੇਤ ਸਮੂਹ ਸਵੀਪ ਟੀਮ ਮੈਂਬਰਾਂ ਹਰਜੀਤ ਕੌਰ ਖੱਟੜਾ, ਦਮਨਜੀਤ ਸਿੰਘ ਕੱਦੋ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ।
ਪਾਇਲ, 23 ਨਵੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 067-ਪਾਇਲ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਪਾਇਲ ਹਰਬੰਸ ਸਿੰਘ ਦੀ ਅਗਵਾਈ ਅਤੇ ਸਵੀਪ ਨੋਡਲ ਅਫ਼ਸਰ ਜਰਨੈਲ ਸਿੰਘ ਸਮੇਤ ਸਮੂਹ ਸਵੀਪ ਟੀਮ ਮੈਂਬਰਾਂ ਹਰਜੀਤ ਕੌਰ ਖੱਟੜਾ, ਦਮਨਜੀਤ ਸਿੰਘ ਕੱਦੋ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ। ਇਸ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਦੇ ਅਧਿਕਾਰ ਦੀ ਸਹੀ ਅਤੇ ਬਿਨਾਂ ਕਿਸੇ ਡਰ-ਭੈਅ ਦੇ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਅਧਿਕਾਰੀਆਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਹਰ ਯੋਗ ਵੋਟਰ ਆਪਣੀ ਵੋਟ ਜ਼ਰੂਰ ਬਣਵਾਏ ਅਤੇ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਕੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਵੇ। ਇਸ ਮੁਹਿੰਮ ਵਿੱਚ ਸਵੀਪ ਟੀਮ ਦੇ ਸਮੂਹ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਬਲਾਕ ਨੋਡਲ ਅਫ਼ਸਰ ਪਾਇਲ ਵਰਿੰਦਰ ਸਿੰਘ ਦੋਰਾਹਾ, ਸਕੂਲ ਇੰਚਾਰਜ ਪਾਇਲ ਗੀਤਕਾ ਸ਼ਰਮਾ ਦੋਰਾਹਾ, ਜਗਦੀਪ ਕੁਮਾਰ ਐਸ. ਡੀ. ਐਮ ਦਫਤਰ ਪਾਇਲ, ਜਗਵੀਰ ਸਿੰਘ ਅਮਲੋਹ, ਅਮਨਇੰਦਰ ਸਿੰਘ ਘੁਡਾਣੀ, ਗੁਰਪ੍ਰੀਤ ਸਿੰਘ ਲਾਡੀ ਅਤੇ ਬੀਐਲਓ ਹਾਜਰ ਸਨ।