23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)- ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਾਖੀਆਂ ਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਾਸ਼ਣ ਤੇ ਕਵਿਤਾ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਸਮਰਾਲਾ, 23 ਨਵੰਬਰ (ਕੁਲਵਿੰਦਰ ਸਿੰਘ)- ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਾਖੀਆਂ ਤੇ ਸਿੱਖਿਆਵਾਂ ਨੂੰ ਯਾਦ ਕਰਦਿਆਂ ਕੀਤੀ ਗਈ। ਵਿਦਿਆਰਥੀਆਂ ਨੇ ਸ਼ਬਦ ਗਾਇਨ, ਭਾਸ਼ਣ ਤੇ ਕਵਿਤਾ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕੀਤੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਨਿੱਕੇ-ਨਿੱਕੇ ਬੱਚਿਆਂ ਵਲੋਂ ਪ੍ਰਭਾਤ ਫੇਰੀ ਕੱਢੀ, ਜਿਸ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਤਿੰਨ ਪ੍ਰਮੁੱਖ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਸੱਚ, ਬਰਾਬਰੀ, ਪਿਆਰ, ਭਾਈਚਾਰੇ ਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਰਸਭਿੰਨੀ ਆਵਾਜ਼ ਦੇ ਵਿਚ ਸ਼ਬਦ ਕੀਰਤਨ ਦੀ ਹਾਜ਼ਰੀ ਵੀ ਭਰੀ। ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਦੀਪਤੀ, ਹੈੱਡ ਮਿਸਟ੍ਰੈੱਸ ਚਰਨਪ੍ਰੀਤ ਕੌਰ ਸੌਂਦ ਅਤੇ ਵਿਦਿਆਰਥੀਆਂ ਵਲੋਂ ਸਮੂਹ ਸਮਾਜ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿਚ ਪਿਆਰ ਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਇਤਹਾਸਿਕ ਗੁਰਦੁਆਰਾ ਸ਼੍ਰੀ ਚੋਲਾ ਸਾਹਿਬ ਘੁਡਾਣੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ... ਅਗਲੀ ਖ਼ਬਰ ਫ਼ਸਲ ਚੋਰੀ ਖ਼ਿਲਾਫ਼ ਢੀਂਗੀ ਦੇ ਦਲਿਤ ਮਜ਼ਦੂਰਾਂ ਨੇ ਐਸ.ਡੀ.ਐਮ. ਦਫ਼ਤਰ ਨਾਭਾ ਅੱਗੇ ਲਾਇਆ ਰੋਸ ਧਰਨਾ
Ad Position 24