24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੁਫਤ ਅਨਾਜ ਦੀ ਅਲਾਟਮੈਂਟ ਨਾ ਹੋਣ ਕਾਰਨ ਮਹਿੰਗੇ ਭਾਅ ਦਾ ਆਟਾ ਖਰੀਦਣ ਲਈ ਮਜਬੂਰ ਨੇ ਗ਼ਰੀਬ ਪਰਿਵਾਰ

ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪੰਜਾਬ ਦੇ ਕਰੀਬ 40 ਲੱਖ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਮਿਲਣ ਵਾਲੀ ਮੁਫ਼ਤ ਕਣਕ ਦੀ ਵੰਡ ਸਬੰਧੀ ਸਮੱਸਿਆ ਸਾਹਮਣੇ ਆ ਰਹੀ ਹੈ। ਜੁਲਾਈ 2026 ਤੋਂ ਅਕਤੂਬਰ 2026 ਤੱਕ ਪੰਜ ਕਿਲੋਗ੍ਰਾਮ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਮੁਫ਼ਤ ਕਣਕ ਦੀ ਵੰਡ ਕੀਤੇ ਜਾਣ ਤੋਂ ਬਾਅਦ ਨਵੰਬਰ ਅਤੇ ਦਸੰਬਰ 2026 ਦੇ ਦੋ ਮਹੀਨਿਆਂ ਦੀ ਕਣਕ ਦੀ ਵੰਡ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ।

Ad Position 21
No active advertisement
ਅਜੀਤ ਡੈਸਕ 25-11-2026
ਰਾੜਾ ਸਾਹਿਬ, 24 ਨਵੰਬਰ (ਸੁਖਵੀਰ ਸਿੰਘ ਚਣਕੋਈਆਂ)-ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਤੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਪੰਜਾਬ ਦੇ ਕਰੀਬ 40 ਲੱਖ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਮਿਲਣ ਵਾਲੀ ਮੁਫ਼ਤ ਕਣਕ ਦੀ ਵੰਡ ਸਬੰਧੀ ਸਮੱਸਿਆ ਸਾਹਮਣੇ ਆ ਰਹੀ ਹੈ। ਜੁਲਾਈ 2026 ਤੋਂ ਅਕਤੂਬਰ 2026 ਤੱਕ ਪੰਜ ਕਿਲੋਗ੍ਰਾਮ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਮੁਫ਼ਤ ਕਣਕ ਦੀ ਵੰਡ ਕੀਤੇ ਜਾਣ ਤੋਂ ਬਾਅਦ ਨਵੰਬਰ ਅਤੇ ਦਸੰਬਰ 2026 ਦੇ ਦੋ ਮਹੀਨਿਆਂ ਦੀ ਕਣਕ ਦੀ ਵੰਡ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਇਨ੍ਹਾਂ ਦੋ ਮਹੀਨਿਆਂ ਦੀ ਮੁਫ਼ਤ ਕਣਕ ਦੀ ਅਲਾਟਮੈਂਟ ਅਜੇ ਤੱਕ ਨਹੀਂ ਹੋਈ ਅਤੇ ਨਾ ਹੀ ਸਬੰਧਤ ਵਿਭਾਗ ਵੱਲੋਂ ਕਣਕ ਦੀ ਵੰਡ ਸ਼ੁਰੂ ਕਰਨ ਸਬੰਧੀ ਕੋਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਕਾਰਨ ਉਹ ਗਰੀਬ ਅਤੇ ਲੋੜਵੰਦ ਪਰਿਵਾਰ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਜਿਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਮੁੱਖ ਤੌਰ ’ਤੇ ਸਰਕਾਰ ਵੱਲੋਂ ਮਿਲਣ ਵਾਲੀ ਮੁਫ਼ਤ ਕਣਕ ਨਾਲ ਹੀ ਚੱਲਦਾ ਹੈ। ਮੁਫ਼ਤ ਕਣਕ ਨਾ ਮਿਲਣ ਕਾਰਨ ਅਜਿਹੇ ਪਰਿਵਾਰਾਂ ਨੂੰ ਹੁਣ ਆਟਾ ਚੱਕੀਆਂ ਜਾਂ ਬਾਜ਼ਾਰ ਵਿੱਚੋਂ ਮਹਿੰਗੇ ਭਾਅ ’ਤੇ ਆਟਾ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਹਿਲਾਂ ਹੀ ਮਹਿੰਗਾਈ ਕਾਰਨ ਘਰੇਲੂ ਖਰਚੇ ਪੂਰੇ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਇਨ੍ਹਾਂ ਪਰਿਵਾਰਾਂ ਲਈ ਰੋਜ਼ਾਨਾ ਵਰਤੋਂ ਵਾਲਾ ਆਟਾ ਖਰੀਦਣਾ ਵੀ ਆਰਥਿਕ ਬੋਝ ਬਣਿਆ ਬਣ ਗਿਆ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਣਕ ਉਨ੍ਹਾਂ ਲਈ ਵੱਡਾ ਸਹਾਰਾ ਹੈ ਅਤੇ ਇਸ ਦੀ ਵੰਡ ਵਿੱਚ ਦੇਰੀ ਹੋਣ ਕਾਰਨ ਘਰਾਂ ਵਿੱਚ ਰਾਸ਼ਨ ਦੀ ਕਿੱਲਤ ਪੈਦਾ ਹੋ ਰਹੀ ਹੈ। ਲੋਕਾਂ ਨੇ ਪੰਜਾਬ ਸਰਕਾਰ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਮੰਗ ਕੀਤੀ ਹੈ ਕਿ ਨਵੰਬਰ ਅਤੇ ਦਸੰਬਰ ਮਹੀਨੇ ਦੀ ਬਣਦੀ ਮੁਫ਼ਤ ਕਣਕ ਦੀ ਅਲਾਟਮੈਂਟ ਤੁਰੰਤ ਜਾਰੀ ਕਰਕੇ ਵੰਡ ਦਾ ਕੰਮ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਹਿੰਗੇ ਭਾਅ ’ਤੇ ਆਟਾ ਖਰੀਦਣ ਦੀ ਮਜਬੂਰੀ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਟਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਤੈਅ ਕਰੇਗਾ-ਗੁਰੂ
Ad Position 24