24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਡੇਹਲੋਂ ਵਿਖੇ ਐਡਵੋਕੇਟ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਲੋਂ ਅਹਿਮ ਮੀਟਿੰਗ

ਡੇਹਲੋਂ, 24 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਸਿਹਤ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਮੀਡੀਅਮ ਇੰਡਸਟਰੀਅਲ ਵਿਭਾਗ ਦੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਪ੍ਰਿੰਸ ਚੀਮਾ ਨੇ ਡੇਹਲੋਂ ਵਿਖੇ ਮੋਗਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਡੇਹਲੋਂ, 24 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਸਿਹਤ, ਖੇਤੀਬਾੜੀ, ਬੁਨਿਆਦੀ ਢਾਂਚੇ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਮੀਡੀਅਮ ਇੰਡਸਟਰੀਅਲ ਵਿਭਾਗ ਦੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਪ੍ਰਿੰਸ ਚੀਮਾ ਨੇ ਡੇਹਲੋਂ ਵਿਖੇ ਮੋਗਾ ਰੈਲੀ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁਹੱਲਾ ਕਲੀਨਿਕਾਂ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵਿਵਸਥਾ ਮਹਿਲਾ ਸਸ਼ਕਤੀਕਰਨ ਵੱਲ ਅਹਿਮ ਕਦਮ ਹੈ। ਐਡਵੋਕੇਟ ਚੀਮਾ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਨਾਲ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ, ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ 26 ਨਵੰਬਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਮਹਾਂ ਰੈਲੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਅੱਗੇ ਵਧਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਦਾਅਵਾ ਜਿਤਾਇਆ ਕਿ ਮੋਗਾ ਦੀ ਰੈਲੀ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੜ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰੇਗੀ। ਉਨ੍ਹਾਂ ਅਗਲੀਆਂ ਚੋਣਾਂ ਵਿੱਚ ਵੀ ਮਾਨ ਸਰਕਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਸਮੇਂ ਸਰਪੰਚ ਹੈਰੀ ਪ੍ਰੀਤ ਵਿਹਾਰ, ਸੀਨੀਅਰ ਆਗੂ ਚਰਨਜੀਤ ਸਿੰਘ ਬੁਲਾਰਾ, ਗੁਰਪ੍ਰੀਤ ਸਿੰਘ ਗੋਪੀ ਪ੍ਰਧਾਨ ਐੱਸ. ਸੀ. ਵਿੰਗ ਜ਼ਿਲ੍ਹਾ ਲੁਧਿਆਣਾ ਦਿਹਾਤੀ, ਸਰਪੰਚ ਮਨਜਿੰਦਰ ਸਿੰਘ ਮਨੀ ਨਾਰੰਗਵਾਲ, ਦਰਸ਼ਨ ਸਿੰਘ ਢੀਂਡਸਾ, ਸਵਿੰਦਰ ਸਿੰਘ, ਪਰਵੀਨ ਸਿੰਘ, ਹਰਦੀਪ ਸਿੰਘ ਦੀਪਾ, ਮਨਜੀਤ ਸਿੰਘ ਰੰਗੀ, ਭੁਪਿੰਦਰ ਸਿੰਘ ਭਿੰਦਾ ਦਿਓਲ, ਰਜਿੰਦਰ ਸਿੰਘ ਡੇਹਲੋਂ, ਗੁਰਦੀਪ ਸਿੰਘ, ਰਛਪਾਲ ਸਿੰਘ ਅਤੇ ਚਰਨਜੀਤ ਸਿੰਘ ਡੇਹਲੋਂ ਸਮੇਤ ਹੋਰ ਆਪ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਭਾਜਪਾ ਗੱਠਜੋੜ ਹੋਣ ’ਤੇ ਦੋਨਾਂ ਪਾਰਟੀ ਦੇ ਆਗੂਆਂ ਨੇ ਮਨਾਈ ਖੁਸ਼ੀ –ਵੰਡੇ ਲੱਡੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੇਂਟ ਮਦਰ ਟੈਰੇਸਾ ਸਕੂਲ, ਖੰਨਾ ਵਿਖੇ ਸ਼ਰਧਾ ਨਾਲ ਮਨਾਇਆ
Ad Position 24