ਗੁਰਦੁਆਰਾ ਸ੍ਰੀ ਬਿਬੇਕਸਰ ਦਹੇੜੂ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਬੀਜਾ, 25 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਬਿਬੇਕਸਰ ਸਾਹਿਬ ਸਾਹਿਬ ਪਿੰਡ ਦਹਿੜੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਬੀਜਾ, 25 ਨਵੰਬਰ (ਕਸ਼ਮੀਰਾ ਸਿੰਘ ਬਗਲੀ)- ਗੁਰਦੁਆਰਾ ਬਿਬੇਕਸਰ ਸਾਹਿਬ ਸਾਹਿਬ ਪਿੰਡ ਦਹਿੜੂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਲੋਂ ਕਥਾ ਕੀਰਤਨ ਦੁਆਰਾ ਗੁਰੂ ਨਾਨਕ ਸਾਹਿਬ ਦੀਆਂ ਸਿਖਿਆਵਾਂ ਚੱਲਣ ਲਈ ਪ੍ਰੇਰਿਤ ਕੀਤਾ। ਸਮਾਪਤੀ ਤੋਂ ਬਾਅਦ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜੋਰਾ ਸਿੰਘ, ਰਾਜਿੰਦਰਪਾਲ ਸਿੰਘ, ਬੀਬੀ ਕੁਲਦੀਪ ਕੌਰ, ਮਨਜੀਤ ਸਿੰਘ ਦਹੇੜੂ, ਸਮੂਹ ਪ੍ਰਬੰਧਕਾਂ ਨੇ ਹਾਜ਼ਰੀ ਭਰੀ।