26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੁਕੰਦਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਡੇਹਲੋਂ, 25 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮੁਕੰਦਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਦਾ ਜਸ ਪ੍ਰਾਪਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਏ ਸਮਾਗਮਾਂ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Ad Position 21
No active advertisement
ਪਿੰਡ ਮੁਕੰਦਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਕੀਰਤਨ ਕਰਨ ਸਮੇਂ ਭਾਈ ਧਵਨਪ੍ਰੀਤ ਸਿੰਘ ਲੁਧਿਆਣਾ ਦਾ ਜਥਾ। ਤਸਵੀਰ : ਅੰਮ੍ਰਿਤਪਾਲ ਸਿੰਘ ਕੈਲੇ 26-11-2026
ਡੇਹਲੋਂ, 25 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮੁਕੰਦਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਦਾ ਜਸ ਪ੍ਰਾਪਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਏ ਸਮਾਗਮਾਂ ਦੌਰਾਨ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਭਾਈ ਧਵਨਪ੍ਰੀਤ ਸਿੰਘ ਲੁਧਿਆਣਾ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਗੁਰਬਾਣੀ ਨਾਲ ਜੋੜਿਆ, ਉਸ ਦੇ ਨਾਲ ਹੀ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਅਪੀਲ ਕੀਤੀ। ਤਿੰਨੋਂ ਦਿਨ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਸਮੇਂ ਮਹਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਗੁਰੂ ਘਰ ਦੀ ਇਮਾਰਤ ਨੂੰ ਸੁੰਦਰ ਬਣਾਉਣ ਲਈ ਪਿਛਲੇ ਸਮੇਂ ਤੋਂ ਅਹਿਮ ਕਾਰਜ ਨਗਰ ਦੇ ਵੱਖ-ਵੱਖ ਮੁਲਕਾਂ ਵਿਚ ਵੱਸਦੇ ਐਨ.ਆਰ . ਆਈਜ਼. ਸਮੇਤ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਚੱਲ ਰਹੇ ਹਨ। ਇਸ ਸਮੇਂ ਨੌਜਵਾਨ ਯੂਥ ਕਲੱਬ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 40 ਯੂਨਿਟ ਖੂਨ ਦੇ ਇਕੱਤਰ ਕੀਤੇ ਗਏ। ਇਸ ਸਮੇਂ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਬੂਟੇ ਵੰਡੇ ਗਏ। ਕਲੱਬ ਅਹੁਦੇਦਾਰ ਗੁਰਜੀਤ ਸਿੰਘ ਪੰਨੂ ਨੇ ਦੱਸਿਆ ਕਿ ਖ਼ੂਨਦਾਨ ਕੈਂਪ ਹਰ ਸਾਲ ਲਗਾਇਆ ਜਾਇਆ ਕਰੇਗਾ ਤਾਂ ਕਿ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾ ਸਕੇ। ਇਸ ਸਮੇਂ ਗੁਰਜੀਤ ਸਿੰਘ ਪੰਨੂ, ਗੁਰੀਆ ਸਰਾਂ, ਗੁਰਜੋਤ ਸਿੰਘ ਪੰਨੂ, ਸਿਮਰਨਜੋਤ ਸਿੰਘ, ਸੁਖਬੀਰ ਸਿੰਘ ਉੱਪਲ, ਪਰਮਵੀਰ ਸਿੰਘ, ਹੈਪੀ ਸਰਾਂ ਗੋਲਡੀ ਬਾਠ, ਸੇਵਾਦਾਰ ਕਰਨੈਲ ਸਿੰਘ, ਰਣਜੋਧ ਸਿੰਘ, ਮਹਿੰਦਰ ਸਿੰਘ ਪੰਨੂ, ਗੋਗੀ ਮਹੰਤ, ਕਰਮਜੀਤ ਸਿੰਘ, ਪ੍ਰੋ. ਬਲਵਿੰਦਰ ਸਿੰਘ ਬੈਂਸ, ਮੋਹਣ ਸਿੰਘ ਬੈਂਸ, ਲੱਕੀ ਪੰਨੂ ਸਮੇਤ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਵਲੋਂ ਸੇਵਾ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਡੇਅਰੀ ਵਿਕਾਸ ਵਿਭਾਗ ਵਲੋਂ ਇਨਾਮ ਵੰਡ ਸਮਾਰੋਹ ਭਲਕੇ ਅਗਲੀ ਖ਼ਬਰ ਸੈਕਟਰੀ ਅਮਰਜੀਤ ਸਿੰਘ ਗਿੱਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24