‘ ਸਵੈ-ਗਣਨਾ’ ਪ੍ਰਕਿਰਿਆ ਰਾਹੀਂ ਅਧਿਕਾਰੀਆਂ ਨੇ ਆਪਣੇ ਵੇਰਵੇ ਕੀਤੇ ਦਰਜ
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਐਸ. ਐਸ.
ਖੰਨਾ, 25 ਨਵੰਬਰ (ਹਰਜਿੰਦਰ ਸਿੰਘ ਲਾਲ)- ਐਸ. ਐਸ. ਪੀ, ਖੰਨਾ ਡਾ. ਦਰਪਨ ਆਹਲੂਵਾਲੀਆ, ਐਸ. ਡੀ. ਐਮ. ਸਮਰਾਲਾ ਗੁਰਸਿਮਰਨਜੀਤ ਕੌਰ ਅਤੇ ਤਹਿਸੀਲਦਾਰ ਸਮਰਾਲਾ ਸੰਦੀਪ ਕੁਮਾਰ ਚੁੱਘ ਵਲੋਂ ਆਪਣੀ ਖੁਦ ਦੀ ‘ਸਵੈ-ਗਣਨਾ’ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਲੋਕਾਂ ਨੂੰ ਅਪੀਲ ਕੀਤੀ ਕਿ 30 ਨਵੰਬਰ, 2026 ਤੱਕ ਜਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਖੰਨਾ, ਸਮਰਾਲਾ, ਪਾਇਲ ਸਬ ਡਵੀਜਨਾਂ ਦੇ ਵਾਸੀਆਂ ਅਪੀਲ ਕੀਤੀ ਕਿ ਉਹ ਸਰਕਾਰੀ ਵੈਬਸਾਈਟ ਰਾਹੀਂ ਆਪਣੇ ਅਤੇ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਖੁਦ ਦਰਜ ਕਰਨ ਅਤੇ ਜਨਗਣਨਾ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸੂਬੇ ਵਿੱਚ ਜਨਗਣਨਾ (ਮਰਦਮਸ਼ੁਮਾਰੀ) ਦਾ ਪੜਾਅ ਚੱਲ ਰਿਹਾ ਹੈ ਜਿਸਦੇ ਤਹਿਤ ’ਸਵੈ-ਗਣਨਾ’ ਦੀ ਸਹੂਲਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਉਪਲੱਬਧ ਹੈ। ਉਨ੍ਹਾਂ ਹਰੇਕ ਪਰਿਵਾਰ ਨੂੰ ਇਸ ਡਿਜੀਟਲ ਸਹੂਲਤ ਦਾ ਲਾਭ ਉਠਾਉਣ ਅਤੇ 1 ਦਸੰਬਰ, 2026 ਤੋਂ ਸ਼ੁਰੂ ਹੋਣ ਵਾਲੇ ਘਰ-ਘਰ ਸਰਵੇਖਣ ਤੋਂ ਪਹਿਲਾਂ, ਆਪਣੇ ਘਰ ਬੈਠੇ ਹੀ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰਕ ਵੇਰਵੇ ਜਮਾਂ ਕਰਵਾ ਸਕਦੇ ਹਨ।