25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਮਲਜੋਤ ਸਿੰਘ ਚੀਨੂੰ ਦੇ ਗ੍ਰਹਿ ਵਿਖੇ ਅਖੰਡ ਪਾਠ ਦੇ ਭੋਗ , ਭਾਜਪਾ ਆਗੂਆਂ ਨੇ ਦਿੱਤੀ ਵਧਾਈ

ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਕਮਲਜੋਤ ਸਿੰਘ ਚੀਨੂੰ ਨੂੰ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦੀ ਓਟ-ਆਸਰਾ ਲੈਂਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ।

Ad Position 21
No active advertisement
ਸਮਾਗਮ ’ਚ ਸ਼ਮੂਲੀਅਤ ਕਰਨ ਸਮੇਂ ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਤੇ ਹੋਰ। ਅਜੀਤ ਤਸਵੀਰ 26-11-2026
ਲੁਧਿਆਣਾ, 25 ਨਵੰਬਰ (ਭੁਪਿੰਦਰ ਸਿੰਘ ਬੈਂਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਕਮਲਜੋਤ ਸਿੰਘ ਚੀਨੂੰ ਨੂੰ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦੀ ਓਟ-ਆਸਰਾ ਲੈਂਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਖ਼ੁਸ਼ਹਾਲੀ ਅਤੇ ਦੇਸ਼ ਦੀ ਤਰੱਕੀ ਲਈ ਅਰਦਾਸ ਕੀਤੀ ਗਈ। ਇਸ ਪਵਿੱਤਰ ਸਮਾਗਮ ਵਿਚ ਭਾਜਪਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ, ਲੁਧਿਆਣਾ ਸ਼ਹਿਰੀ ਦੇ ਮੀਤ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ, ਲੁਧਿਆਣਾ ਦਿਹਾਤੀ ਯੁਵਾ ਮੋਰਚਾ ਦੇ ਪ੍ਰਧਾਨ ਸ੍ਰੀ ਭੀਸ਼ਮ ਢੱਲ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਸ਼ੈਂਕੀ ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਬਿੰਦਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ। ਇਸ ਮੌਕੇ ਭਾਜਪਾ ਆਗੂਆਂ ਨੇ ਕਮਲਜੋਤ ਸਿੰਘ ਚੀਨੂੰ ਨੂੰ ਇੰਡਸਟਰੀ ਸੈੱਲ ਦਾ ਕੋ-ਕਨਵੀਨਰ ਨਿਯੁਕਤ ਹੋਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਸਮਰਪਣ ਦਾ ਸਨਮਾਨ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਉਹ ਉਦਯੋਗ ਜਗਤ ਨਾਲ ਜੁੜੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਅਤੇ ਸਰਕਾਰ ਦੇ ਧਿਆਨ ਵਿਚ ਲਿਆਉਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ। ਸਮਾਗਮ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਸੇਵਾ, ਸਮਾਨਤਾ ਅਤੇ ਆਪਸੀ ਸਾਂਝ ਦੇ ਸੰਦੇਸ਼ ਨੂੰ ਯਾਦ ਕਰਦਿਆਂ ਸਮੂਹ ਹਾਜ਼ਰੀਨ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ। ਧਾਰਮਿਕ ਮਾਹੌਲ ਵਿਚ ਹੋਏ ਇਸ ਸਮਾਗਮ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਅਤੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਸੁਨੇਹਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ- ਰੂਮੀ, ਨੋਨੀ ਸਿੱਧਵਾਂ ਅਗਲੀ ਖ਼ਬਰ ਪੀ . ਏ . ਯੂ . ਦੇ ਚਾਰ ਵਿਗਿਆਨੀਆਂ ਨੇ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਪੇਪਰ ਪੇਸ਼ਕਾਰੀ ਲਈ ਪੁਰਸਕਾਰ ਜਿੱਤੇ
Ad Position 24