26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਲੌਦ, 26 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਵਲੋਂ ਮਲੌਦ ਬਲਾਕ ਦਾ ਇਜਲਾਸ ਕਰਵਾਇਆ ਗਿਆ। ਜਿਸ ਵਿਚ ਬਲਾਕ ਦੇ ਪਿੰਡਾਂ ਤੋਂ ਪ੍ਰਧਾਨ, ਸਕੱਤਰ ਅਤੇ ਚੁਣ ਕੇ ਆਏ ਡੈਲੀਗੇਟਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 27-11-2026
ਮਲੌਦ, 26 ਨਵੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਣਾਈ ਪੰਜ ਮੈਂਬਰੀ ਕਮੇਟੀ ਵਲੋਂ ਮਲੌਦ ਬਲਾਕ ਦਾ ਇਜਲਾਸ ਕਰਵਾਇਆ ਗਿਆ। ਜਿਸ ਵਿਚ ਬਲਾਕ ਦੇ ਪਿੰਡਾਂ ਤੋਂ ਪ੍ਰਧਾਨ, ਸਕੱਤਰ ਅਤੇ ਚੁਣ ਕੇ ਆਏ ਡੈਲੀਗੇਟਾਂ ਨੇ ਭਾਗ ਲਿਆ। ਸਭ ਤੋਂ ਪਹਿਲਾਂ ਬਲਾਕ ਦੀ ਪਿਛਲੀ ਕਾਰਗੁਜ਼ਾਰੀ ਦੀ ਰਿਪੋਰਟ ਬਲਾਕ ਸਕੱਤਰ ਨਾਜਰ ਸਿੰਘ ਸਿਆੜ੍ਹ ਨੇ ਪੇਸ਼ ਕੀਤੀ ਅਤੇ ਡੈਲੀਗੇਟਾਂ ਨੇ ਉਸ ’ਤੇ ਚਰਚਾ ਕੀਤੀ। ਪੰਜ ਮੈਂਬਰੀ ਚੋਣ ਕਮੇਟੀ ਦੇ ਮੈਂਬਰ ਜਗਮੀਤ ਸਿੰਘ ਕੁਲਾਹੜ ਨੇ ਜੱਥੇਬੰਦੀ ਦੇ ਵਿਧਾਨ ਦੀ ਵਿਆਖਿਆ ਕਰਦਿਆਂ ਆਉਣ ਵਾਲੇ ਸਮੇਂ ਵਿਚ ਜੱਥਬੰਦੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਬਲਾਕ ਆਗੂ ਵਲੋਂ ਪੁਰਾਣੀ ਕਮੇਟੀ ਭੰਗ ਕਰਨ ਦੇ ਐਲਾਨ ਪਿੱਛੋਂ ਪੰਜ ਮੈਂਬਰੀ ਚੋਣ ਕਮੇਟੀ ਦੇ ਕਨਵੀਨਰ ਮਨੋਹਰ ਸਿੰਘ ਕਲਾਹੜ ਵੱਲੋਂ ਚੋਣ ਪ੍ਰਕਿਰਿਆ ਸ਼ੁਰੂ ਕਰਵਾਈ ਗਈ ਇਸ ਚੋਣ ਇਜਲਾਸ ਵਿਚ 16 ਪਿੰਡਾਂ ਦੇ ਪ੍ਰਧਾਨ, ਸਕੱਤਰ ਤੋਂ ਇਲਾਵਾ ਵੱਖ ਵੱਖ ਪਿੰਡਾਂ ਤੋਂ 92 ਡੈਲੀਕੇਟ ਹਾਜ਼ਰ ਸਨ। ਚੋਣ ਦੀ ਸ਼ੁਰੂਆਤ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਸਦੀਪ ਸਿੰਘ ਅਤੇ ਜਸਵੀਰ ਸਿੰਘ ਨੇ ਕਰਵਾਈ। ਬਲਾਕ ਦੀ ਨਵੀਂ ਚੁਣੀ ਕਮੇਟੀ ਵਿੱਚ ਦਵਿੰਦਰ ਸਿੰਘ ਰਾਜੂ (ਬਲਾਕ ਪ੍ਰਧਾਨ), ਲਖਵਿੰਦਰ ਸਿੰਘ ਲਾਡੀ ਉੱਕਸੀ (ਜਨਰਲ ਸਕੱਤਰ), ਰਾਜਪਾਲ ਸਿੰਘ (ਸੀਨੀਅਰ ਮੀਤ ਪ੍ਰਧਾਨ), ਕਿਰਨਜੀਤ ਸਿੰਘ ਮੀਤ ਪ੍ਰਧਾਨ, ਡਾ. ਰੁਪਿੰਦਰ ਸਿੰਘ (ਸਹਾਇਕ ਸਕੱਤਰ), ਮਨਜੀਤ ਸਿੰਘ (ਖਜ਼ਾਨਚੀ), ਮੇਜਰ ਸਿੰਘ ਸਹਾਇਕ ਖਜ਼ਾਨਚੀ, ਜਗਦੇਵ ਸਿੰਘ ਸੰਗਠਨ ਸਕੱਤਰ, ਗੁਰਮੀਤ ਸਿੰਘ ਪ੍ਰਚਾਰ ਸਕੱਤਰ ਚੁਣੇ ਗਏ। ਇਸ ਦੇ ਨਾਲ ਹੀ ਜ਼ਿਲ੍ਹਾ ਇਜਲਾਸ ਵਾਸਤੇ ਡੈਲੀਗੇਟਾਂ ਦੀ ਚੋਣ ਕੀਤੀ ਗਈ। ਨਵੇਂ ਚੁਣੇ ਆਗੂਆਂ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਇਆ।
Ad Position 22
No active advertisement
ਪਿਛਲੀ ਖ਼ਬਰ ਬਾਦਲ ਦੀ ਖੰਨਾ ਵਿਖੇ ਵਪਾਰਕ ਤੇ ਉਦਯੋਗਿਕ ਨੁਮਾਇੰਦਿਆਂ ਨਾਲ ਯਾਦੂ ਦੀ ਅਗਵਾਈ ’ਚ ਮੀਟਿੰਗ ਅਗਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੂਮੈਨ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24