27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕਾਂਗਰਸ ਵਲੋਂ ਕੱਢੀ ‘ਸੰਵਿਧਾਨ ਬਚਾਓ’ ਯਾਤਰਾ ’ਚ ਸੈਂਕੜੇ ਵਰਕਰਾਂ ਨੇ ਕੀਤੀ ਸ਼ਮੂਲੀਅਤ

ਮਾਛੀਵਾੜਾ ਸਾਹਿਬ, 26 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)- ਮਾਛੀਵਾੜਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ‘ਸੰਵਿਧਾਨ ਬਚਾਓ’ ਯਾਤਰਾ ਕੱਢੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਤੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਲੱਖਾ ਪਾਇਲ ਤੇ ਰਾਜਾ ਗਿੱਲ ਨੇ ਡਾ.

Ad Position 21
No active advertisement
ਅਜੀਤ ਡੈਸਕ 27-11-2026
ਮਾਛੀਵਾੜਾ ਸਾਹਿਬ, 26 ਨਵੰਬਰ (ਰਾਜਦੀਪ ਸਿੰਘ ਅਲਬੇਲਾ, ਮਨੋਜ ਕੁਮਾਰ)- ਮਾਛੀਵਾੜਾ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ‘ਸੰਵਿਧਾਨ ਬਚਾਓ’ ਯਾਤਰਾ ਕੱਢੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਤੇ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਲੱਖਾ ਪਾਇਲ ਤੇ ਰਾਜਾ ਗਿੱਲ ਨੇ ਡਾ. ਅੰਬੇਦਕਰ ਚੌਂਕ ਵਿਖੇ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਲੱਖਾ ਪਾਇਲ ਤੇ ਰਾਜਾ ਗਿੱਲ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਨੇ ਦੇਸ਼ ਵਾਸੀਆਂ ਦੇ ਹਿਤਾਂ ਲਈ ਸੰਵਿਧਾਨ ਬਣਾਇਆ ਸੀ ਜਿਸ ਦੀ ਅੱਜ ਦੇ ਦਿਨ 26 ਨਵੰਬਰ ਨੂੰ ਸਥਾਪਨਾ ਹੋਈ ਸੀ। ਉਨ੍ਹਾਂ ਕਿਹਾ ਕਿ ਅੱਜ ਇਹ ਸੰਵਿਧਾਨ ਬਚਾਓ ਯਾਤਰਾ ਕੱਢਣ ਦਾ ਮੁੱਖ ਉਦੇਸ਼ ਇਹ ਹੈ ਕਿ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਕਿ ਉਨ੍ਹਾਂ ਦੀ ਵੋਟ ਦਾ ਹੱਕ ਖੋਹਿਆ ਜਾ ਰਿਹਾ ਹੈ ਅਤੇ ਡਾ. ਭੀਮ ਰਾਓ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ ਹੈ। ਇਹ ‘ਸੰਵਿਧਾਨ ਬਚਾਓ’ ਯਾਤਰਾ ਅੰਬੇਦਕਰ ਚੌਂਕ ਤੋਂ ਸ਼ੁਰੂ ਹੋਈ ਅਤੇ ਬਾਜ਼ਾਰ ’ਚੋਂ ਹੁੰਦੀ ਹੋਈ ਸ਼੍ਰੀ ਚਰਨ ਕੰਵਲ ਚੌਂਕ ਵਿਖੇ ਸਮਾਪਤ ਹੋਈ। ਇਸ ਮੌਕੇ ਆਬਜ਼ਰਵਰ ਕਸਤੂਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਜ਼ਿਲ੍ਹਾ ਉਪ ਪ੍ਰਧਾਨ ਜੇ. ਪੀ. ਸਿੰਘ ਮੱਕੜ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ, ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਜ਼ਿਲ੍ਹਾ ਦਿਹਾਤੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਚੀਮਾ, ਸਰਪੰਚ ਬਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕਾਹਲੋਂ, ਯੁਵਰਾਜਜੀਤ ਰਾਏ, ਸਾਬਕਾ ਕੌਂਸਲਰ ਚੌਧਰੀ ਬਲਵਿੰਦਰ ਰਾਏ, ਪਰਮਜੀਤ ਪੰਮੀ, ਅਮਰਜੀਤ ਸਿੰਘ, ਹਰਚੰਦ ਸਿੰਘ, ਚਰਨਜੀਤ ਸਿੰਘ ਥੋਪੀਆ, ਗੁਰਮੁਖ ਸਿੰਘ ਪੀ.ਏ., ਸੁਖਦੀਪ ਸਿੰਘ ਸੋਨੀ , ਚੇਤਨ ਕੁਮਾਰ, ਸੁਭਾਸ਼ ਬੀਟਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਮੁਕਾਬਲਿਆਂ ’ਚ ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਕਿਸਾਨ ਅੰਦੋਲਨ ਦੀ ਛੇਵੀਂ ਵਰ੍ਹੇਗੰਢ ਮੌਕੇ ਰਾਸ਼ਟਰਪਤੀ ਦੇ ਨਾਂਅ ਸੌਂਪਿਆ ਮੰਗ ਪੱਤਰ
Ad Position 24