ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਜੀ ਪਾਲਕੀ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ
ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਰਛੀਨ ਵਿਖੇ ਗੁਰਦੁਆਰਾ ਅਤਰਸਰ (ਚੁਬਾਰਾ) ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਪੂਰੇ ਪਿੰਡ ਦੀ ਪਰਿਕਰਮਾ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੂਰਨਤਾ ਹੋਈ।
ਲੋਹਟਬੱਦੀ, 26 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਰਛੀਨ ਵਿਖੇ ਗੁਰਦੁਆਰਾ ਅਤਰਸਰ (ਚੁਬਾਰਾ) ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦੀ ਪੂਰੇ ਪਿੰਡ ਦੀ ਪਰਿਕਰਮਾ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸੰਪੂਰਨਤਾ ਹੋਈ। ਖ਼ਾਲਸਾਈ ਬੈਂਡ ਦੀਆਂ ਧਾਰਮਿਕ ਧੁਨਾਂ ਅਤੇ ਨਗਾਰੇ ਦੀ ਚੋਟ ਵੱਖਰਾ ਹੀ ਜੋਸ਼ ਭਰ ਰਹੀ ਸੀ। ਢਾਡੀ ਭਾਈ ਜਗਦੀਸ਼ ਸਿੰਘ ਵਡਾਲਾ ਦੇ ਜਥੇ ਨੇ ਆਪਣੀਆਂ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ’ਤੇ ਚਾਨਣਾ ਪਾਇਆ। ਕਵੀਸ਼ਰ ਭਾਈ ਹਰਜਿੰਦਰ ਸਿੰਘ ਕੁੱਪ ਨੇ ਕਵੀਸ਼ਰੀ ਪੇਸ਼ ਕੀਤੀ। ਭਾਈ ਜੁਗਰਾਜ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ। ਜਰਨੈਲ ਸਿੰਘ ਥਿੰਦ ਪੀ.ਏ ਨੇ ਸਟੇਜ਼ ਦੀ ਸੇਵਾ ਨਿਭਾਈ। ਇਸ ਮੌਕੇ ਪ੍ਰਬੰਧਕ ਕਮੇਟੀ ਮੈਂਬਰ ਡਾ. ਤਸਵੀਰ ਸਿੰਘ ਥਿੰਦ ਸਮਾਜ ਸੇਵੀ, ਗੁਰਚਰਨ ਸਿੰਘ ਰੰਧਾਵਾ, ਸਰਬਜੀਤ ਸਿੰਘ ਫੌਜੀ, ਰਾਜਵਿੰਦਰ ਸਿੰਘ, ਜਗਜੀਤ ਸਿੰਘ, ਬਹਾਦਰ ਸਿੰਘ ਤੋਂ ਇਲਾਵਾ ਤੇਜ ਸਿੰਘ ਰਛੀਨ ਆਦਿ ਹਾਜ਼ਰ ਸਨ।