26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਸ਼ਾ ਵਿਭਾਗ ਪੰਜਾਬ ਵਲੋਂ ਪਿੰਡ ਚੂਹੜਚੱਕ ਵਿਖੇ ਸਾਬਕਾ ਮੁੱਖ ਮੰਤਰੀ ਸ. ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਕਰਵਾਇਆ

ਜਗਰਾਉਂ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬੀ ਨੂੰ ਪੰਜਾਬ ਦੀ ਸਰਕਾਰੀ ਭਾਸ਼ਾ ਬਣਾਉਣ ਵਾਲੇ ਸਾਬਕਾ ਮੁੱਖ ਮੰਤਰੀ ਸ. ਲਛਮਣ ਸਿੰਘ ਗਿੱਲ ਦੀ ਜਨਮ-ਭੋਇੰ ਪਿੰਡ ਚੂਹੜਚੱਕ, ਜ਼ਿਲ੍ਹਾ ਮੋਗਾ ਵਿਖੇ ਭਾਸ਼ਾ ਵਿਭਾਗ ਸਮਾਗਮਾਂ ਦੀ ਲੜੀ ਤਹਿਤ ਹੀ 13ਵਾਂ ਵਿਸ਼ੇਸ਼ ਸਮਾਗਮ ਕੈਪਟਨ ਗੁਰਦਿੱਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਹੜਚੱਕ ਵਿਖੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਜਗਰਾਉਂ, 26 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬੀ ਨੂੰ ਪੰਜਾਬ ਦੀ ਸਰਕਾਰੀ ਭਾਸ਼ਾ ਬਣਾਉਣ ਵਾਲੇ ਸਾਬਕਾ ਮੁੱਖ ਮੰਤਰੀ ਸ. ਲਛਮਣ ਸਿੰਘ ਗਿੱਲ ਦੀ ਜਨਮ-ਭੋਇੰ ਪਿੰਡ ਚੂਹੜਚੱਕ, ਜ਼ਿਲ੍ਹਾ ਮੋਗਾ ਵਿਖੇ ਭਾਸ਼ਾ ਵਿਭਾਗ ਸਮਾਗਮਾਂ ਦੀ ਲੜੀ ਤਹਿਤ ਹੀ 13ਵਾਂ ਵਿਸ਼ੇਸ਼ ਸਮਾਗਮ ਕੈਪਟਨ ਗੁਰਦਿੱਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਹੜਚੱਕ ਵਿਖੇ ਕਰਵਾਇਆ ਗਿਆ। ਇਸ ਸਮੇਂ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੇ ਬੁੱਤ ’ਤੇ ਸਾਰੇ ਆਏ ਅਧਿਕਾਰੀਆਂ ਅਤੇ ਸਾਹਿਤਕਾਰਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵਲੋਂ ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਵਿੱਚ ਸ. ਲਛਮਣ ਸਿੰਘ ਗਿੱਲ ਦੇ ਸਪੁੱਤਰ ਗੁਰਮੀਤ ਸਿੰਘ ਗਿੱਲ, ਪੁੱਤਰੀਆਂ ਸਤਵੰਤ ਕੌਰ ਤੇ ਕਿਰਨ ਕੌਰ, ਭਤੀਜਾ ਜਸਪਾਲ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਨੇ ਕੀਤੀ। ਸ. ਗਿੱਲ ਦੀ ਪੰਜਾਬੀ ਭਾਸ਼ਾ ਨੂੰ ਦੇਣ ਸਬੰਧੀ ਸਤਿਕਾਰ ਤੇ ਯਾਦ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਉੱਘੇ ਕਾਲਮਨਵੀਸ ਡਾ. ਕੁਲਦੀਪ ਸਿੰਘ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ. ਗਿੱਲ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ। ਇਸ ਮੌਕੇ ਸਿਰਜਣਾ ਆਰਟ ਗਰੁੱਪ ਰਾਏਕੋਟ ਵੱਲੋਂ ‘ਭਾਸ਼ਾ ਵਹਿੰਦਾ ਦਰਿਆ’ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਹਰਵਿੰਦਰ ਸਿੰਘ ਰੋਡੇ ਤੇ ਲਖਵਿੰਦਰ ਸਿੰਘ ਦੇ ਕਵੀਸ਼ਰੀ ਜਥੇ ਵੱਲੋ ‘ਗਿੱਲ ਲਛਮਣ ਸਿੰਘ ਨੂੰ ਸਲਾਮ ਲਿਖੀਏ’ ਤੇ ‘ਮੈਂ ਕਿਵੇਂ ਦੇਵਾਂ ਦੇਣ ਆਪਣੀ ਮਾਂ ਬੋਲੀ ਪੰਜਾਬੀ ਦਾ’ ਕਵਿਤਾਵਾਂ ਦਾ ਗਾਇਨ ਕਰਕੇ ਕੀਤੀ। ਮਾ. ਮਨਦੀਪ ਸਿੰਘ ਨੇ ਪਿੰਡ ਚੂਹੜਚੱਕ ਦੇ ਵਾਸੀਆਂ ਵੱਲੋਂ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਫਿਰ ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਇਸ ਸਮਾਗਮ ਦਾ ਮਕਸਦ ਜਿੱਥੇ ਸ. ਲਛਮਣ ਸਿੰਘ ਗਿੱਲ ਦੇ ਪੰਜਾਬੀ ਭਾਸ਼ਾ ਲਈ ਕੀਤੇ ਯਾਦਗਾਰੀ ਕਾਜ ਨੂੰ ਸਤਿਕਾਰ ਨਾਲ ਯਾਦ ਕਰਨਾ ਸੀ। ਮੁੱਖ ਵਕਤਾ ਡਾ. ਕੁਲਦੀਪ ਸਿੰਘ ਨੇ ਸ. ਲਛਮਣ ਸਿੰਘ ਗਿੱਲ ਵੱਲੋਂ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਬਣਾਉਣ ਲਈ ਕੀਤੇ ਗਏ ਕਾਰਜ ਬਾਰੇ ਖੋਜ ਭਰਪੂਰ ਜਾਣਕਾਰੀ ਦਿੱਤੀ। ਉਨ੍ਹਾਂ ਸ. ਗਿੱਲ ਵੱਲੋਂ ਉਸ ਸਮੇਂ ਵਿਧਾਨ ਸਭਾ ’ਚ ਦਿੱਤੇ ਗਏ ਭਾਸ਼ਣ ਦੇ ਅੰਸ਼ ਵੀ ਪੜ੍ਹ ਕੇ ਸੁਣਾਏ। ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਸਾਡੇ ਮੁਲਕ ’ਚ ਖੇਤਰੀ ਭਾਵ ਮਾਤ ਭਾਸ਼ਾਵਾਂ ਨੂੰ ਖਤਮ ਕਰਨ ਲਈ ਅੰਗਰੇਜ਼ੀ ਨੂੰ ਵਿਕਾਸ ਤੇ ਬਜ਼ਾਰ ਦੀ ਭਾਸ਼ਾ ਵਜੋਂ ਉਭਾਰਿਆ ਜਾ ਰਿਹਾ ਹੈ। ਸ. ਜਸਪਾਲ ਸਿੰਘ ਸਿੱਧੂ ਨੇ ਸ. ਲਛਮਣ ਸਿੰਘ ਗਿੱਲ ਦੇ ਪਰਿਵਾਰ ਵਲੋਂ ਵਿਚਾਰ ਰੱਖੇ। ਸਾਬਕਾ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ ਨੇ ਸ. ਗਿੱਲ ਦੇ ਜੀਵਨ ਬਾਰੇ ਸ਼ਬਦੀ ਸਾਂਝ ਪਾਈ ਤੇ ਸ. ਗਿੱਲ ਦੇ ਹੱਡੀਂ ਹੰਢਾਏ ਤਜ਼ਰਬੇ ਸਾਂਝੇ ਕੀਤੇ। ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ ਡਾ. ਅਜੀਤਪਾਲ ਸਿੰਘ ਜਟਾਣਾ ਨੇ ਸਮਾਗਮ ’ਚ ਸ਼ਿਰਕਤ ਕਰਨ ਵਾਲੇ ਮਹਿਮਾਨਾਂ ਤੇ ਦਰਸ਼ਕਾਂ ਦਾ ਧੰਨਵਾਦ ਕੀਤਾ। ਇਹ ਸਮਾਗਮ ਨਾਸਾ ਵਿਗਿਆਨੀ ਡਾ: ਸੁਰਿੰਦਰਪਾਲ ਸ਼ਰਮਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਮਲ ਢਿੱਲੋਂ, ਮੋਹੀ ਅਮਰਜੀਤ ਸਿੰਘ, ਪ੍ਰਭਜੋਤ ਸਿੰਘ ਤੇ ਗੁਰਮੀਤ ਹਠੂਰ ਨੇ ਜ਼ਿੰਮੇਵਾਰੀਆਂ ਨਿਭਾਈਆਂ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਬਾਖੂਬੀ ਕੀਤਾ। ਸਮਾਗਮ ਦੀ ਸਫਲਤਾ ਲਈ ਯੋਗਦਾਨ ਪਾਉਣ ਵਾਲੇ ਮੇਜ਼ਬਾਨ ਸਕੂਲ ਦੇ ਪ੍ਰਿੰ. ਹਰਪ੍ਰੀਤ ਸਿੰਘ ਕਲੇਰ, ਡਾ: ਸੁਰਿੰਦਰਪਾਲ ਸ਼ਰਮਾ ਅਮਰੀਕਾ, ਇਕਵਿੰਦਰ ਸਿੰਘ ਗਿੱਲ ਅਮਰੀਕਾ, ਬੀਬਾ ਜਸ ਢਿੱਲੋਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਡੀ.ਜੀ.ਪੀ. ਪਰਮਦੀਪ ਸਿੰਘ ਗਿੱਲ, ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਧਾਏ, ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜਪੁਰ ਜਗਦੀਪ ਸੰਧੂ, ਸਾਬਕਾ ਐੱਸ.ਡੀ.ਓ. ਸ. ਨਵਰੂਪ ਸਿੰਘ, ਪਿੰਡ ਦੇ ਸਰਪੰਚ ਸਾਹਿਬ, ਮੈਂਬਰ ਸਾਹਿਬਾਨ, ਸਮੂਹ ਪਿੰਡ ਵਾਸੀ, ਹੈੱਡਮਾਸਟਰ ਬਿਮਲ ਕੁਮਾਰ, ਲੇਖਕ ਬਲਦੇਵ ਸਿੰਘ ਸੜਕਨਾਮਾ, ਡਾ. ਸੁਰਜੀਤ ਬਰਾੜ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਪਰਮਜੀਤ ਸਿੰਘ ਚੂਹੜਚੱਕ, ਸਾਧੂ ਰਾਮ ਲੰਗੇਆਣਾ, ਡਾ. ਸੁਰਜੀਤ ਦੌਧਰ, ਰਣਜੀਤ ਸਿੰਘ ਹਠੂਰ, ਕੇਵਲ ਅਰੋੜਾ, ਮੱਖਣ ਲਾਲ ਗਰਗ, ਭੁਪਿੰਦਰ ਸਿੰਘ ਹੁੰਦਲ ਅਮਰੀਕਾ, ਸਾਹਿਤਕਾਰ ਜਸਵਿੰਦਰ ਛਿੰਦਾ, ਕੈਪਟਨ ਪੂਰਨ ਸਿੰਘ ਗਗੜਾ, ਅਜੀਤ ਪਿਆਸਾ, ਰਸ਼ਪਾਲ ਸਿੰਘ ਚਕਰ, ਪਰਮਪ੍ਰੀਤ ਸਿੰਘ, ਕਬੱਡੀ ਕੋਚ ਜਗਵਿੰਦਰ ਸਿੰਘ ਪੱਪੀ, ਰਣਧੀਰ ਸਿੰਘ ਧੀਰਾ, ਡਾ: ਸਾਧੂ ਰਾਮ ਲੰਗੇਆਣਾ ਤੇ ਵੱਡੀ ਗਿਣਤੀ ’ਚ ਪੰਜਾਬੀ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਖੰਗੂੜਾ ਪੰਜ ਤੱਤਾਂ ’ਚ ਵਿਲੀਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਜੀ ਪ...
Ad Position 24