ਕਲਗ਼ੀਧਰ ਅਕੈਡਮੀ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਸਾਹਨੇਵਾਲ, 26 ਨਵੰਬਰ (ਹਨੀ ਚਾਠਲੀ)- ਕਲਗ਼ੀਧਰ ਅਕੈਡਮੀ ਸੀ. ਸੈਕੰ.
ਸਾਹਨੇਵਾਲ, 26 ਨਵੰਬਰ (ਹਨੀ ਚਾਠਲੀ)- ਕਲਗ਼ੀਧਰ ਅਕੈਡਮੀ ਸੀ. ਸੈਕੰ. ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਢਾਡੀ ਵਾਰਾਂ ਤੇ ਕਵੀਸ਼ਰੀ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਬਾਖ਼ੂਬੀ ਪੇਸ਼ ਕੀਤਾ। ਇਸ ਮੌਕੇ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਸਰਪ੍ਰਸਤ ਕਲਗ਼ੀਧਰ ਅਕੈਡਮੀ, ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੈਨੇਜਰ ਲਖਬੀਰ ਸਿੰਘ ਹਰਾ ਵਲੋਂ ਬਾਬਾ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਵਲੋਂ ਸਮੁੱਚੇ ਸਮਾਗਮ ਦੇ ਪ੍ਰਬੰਧਾਂ ਦੀ ਸੁਚੱਜੇ ਢੰਗ ਨਾਲ ਦੇਖ-ਰੇਖ ਕੀਤੀ ਗਈ। ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਸਮੁੱਚੇ ਸਕੂਲ ਸਟਾਫ਼ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਧਾਰਮਿਕ ਤੇ ਸਿੱਖਿਆਦਾਇਕ ਉਪਰਾਲੇ ਲਈ ਅਕੈਡਮੀ ਦੇ ਸਮੁੱਚੇ ਸਟਾਫ਼, ਪ੍ਰਬੰਧਕ ਕਮੇਟੀ ਅਤੇ ਵਿਸ਼ੇਸ਼ ਤੌਰ ’ਤੇ ਮੈਨੇਜਰ ਲਖਬੀਰ ਸਿੰਘ ਹਰਾ ਦਾ ਧੰਨਵਾਦ ਕੀਤਾ। ਸਮੁੱਚਾ ਸਮਾਗਮ ਗੁਰਬਾਣੀ, ਕੀਰਤਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਰੂਹਾਨੀ ਮਾਹੌਲ ਵਿਚ ਸੰਪੰਨ ਹੋਇਆ।