27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗ੍ਰਹਿ ਮੰਤਰੀ ਸ਼ਾਹ ਨੇ ਬਾਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਵਿਰੋਧੀ ਪਾਰਟੀਆਂ ਦੀ ਉਡਾਈ ਨੀਂਦ- ਸ਼ਰਨਜੀਤ ਢਿੱਲੋਂ, ਸਿਮਰਨਜੀਤ ਢਿੱਲੋਂ

ਸਾਹਨੇਵਾਲ, 27 ਨਵੰਬਰ (ਹਨੀ ਚਾਠਲੀ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

Ad Position 21
No active advertisement
ਅਜੀਤ ਡੈਸਕ 28-11-2026
ਸਾਹਨੇਵਾਲ, 27 ਨਵੰਬਰ (ਹਨੀ ਚਾਠਲੀ)- ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਤੇ ਸੀਨੀਅਰ ਅਕਾਲੀ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਢਿੱਲੋਂ ਨੇ ਕਿਹਾ ਕਿ ਇਹ ਗੱਠਜੋੜ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਹੇਵੰਦ ਸਾਬਤ ਹੋਵੇਗਾ ਤੇ ਇਸ ਨਾਲ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਮਿਲ ਕੇ ਪਹਿਲਾਂ ਵੀ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਬੇਰੁਜ਼ਗਾਰੀ, ਕਿਸਾਨੀ ਸਮੱਸਿਆਵਾਂ, ਵਪਾਰੀ ਵਰਗ ਦੀਆਂ ਮੁਸ਼ਕਲਾਂ, ਵਿਕਾਸ ਦੇ ਮੁੱਦਿਆਂ ਅਤੇ ਅਮਨ ਕਾਨੂੰਨ ਦੇ ਸੰਕਟ ਦੀ ਸਥਿਤੀ ਵਿਚੋਂ ਦੀ ਲੰਘ ਰਿਹਾ ਹੈ। ਇਸ ਲਈ ਪੰਜਾਬ ਦੇ ਲੋਕ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਸੂਬੇ ਦੇ ਲੋਕ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੇ ਹੱਕ ’ਚ ਵੱਧ ਤੋਂ ਵੱਧ ਵੋਟਾਂ ਪਾ ਕੇ ਜਿੱਤ ਦਰਜ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਤਰੱਕੀ ਦੀ ਰਾਹ ’ਤੇ ਆ ਕੇ ਦੇਸ਼ ਦਾ ਇਕ ਨੰਬਰ ਸੂਬਾ ਬਣੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਅਕਾਲੀ-ਭਾਜਪਾ ਦੀ ਗੱਠਜੋੜ ਸਰਕਾਰ ਬਣਨਾ ਤੈਅ- ਅਸ਼ੋਕ, ਸੰਜੀਵ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ- ਬੰਬ, ਰਾਜਾ
Ad Position 24