ਪੰਜਾਬ ਅੰਦਰ ਅਕਾਲੀ-ਭਾਜਪਾ ਦੀ ਗੱਠਜੋੜ ਸਰਕਾਰ ਬਣਨਾ ਤੈਅ- ਅਸ਼ੋਕ, ਸੰਜੀਵ
ਸਾਹਨੇਵਾਲ, 27 ਨਵੰਬਰ (ਅਮਰਜੀਤ ਸਿੰਘ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ ਸਾਹਨੇਵਾਲ ਸਰਕਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਦੋਨੋਂ ਪ੍ਰਧਾਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਗੱਠਜੋੜ ਤੋਂ ਬਾਅਦ ਦੋਨੋਂ ਪਾਰਟੀਆਂ ਦੇ ਵਰਕਰ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ’ਤੇ ਗੱਠਜੋੜ ਕਾਇਮ ਹੋਇਆ ਹੈ।
ਸਾਹਨੇਵਾਲ, 27 ਨਵੰਬਰ (ਅਮਰਜੀਤ ਸਿੰਘ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਦੀ ਅਹਿਮ ਮੀਟਿੰਗ ਮੰਡਲ ਪ੍ਰਧਾਨ ਸੰਜੀਵ ਕੁਮਾਰ ਅਤੇ ਸ਼੍ਰੋਮਣੀ ਅਕਾਲੀ ਦਲ ਸਾਹਨੇਵਾਲ ਸਰਕਲ ਦੇ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਦੋਨੋਂ ਪ੍ਰਧਾਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਗੱਠਜੋੜ ਤੋਂ ਬਾਅਦ ਦੋਨੋਂ ਪਾਰਟੀਆਂ ਦੇ ਵਰਕਰ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ’ਤੇ ਗੱਠਜੋੜ ਕਾਇਮ ਹੋਇਆ ਹੈ। ਉਸ ਤੋਂ ਤੈਅ ਹੈ ਕਿ ਸੂਬੇ ਵਿਚ 2027 ਵਿਚ ਆਉਣ ਵਾਲੀ ਸਰਕਾਰ ਗੱਠਜੋੜ ਐਨ. ਡੀ. ਏ. ਦੀ ਸਰਕਾਰ ਬਣਨਾ ਤੈਅ ਹੈ। ਇਸ ਮੌਕੇ ਅਵਤਾਰ ਸਿੰਘ ਭਾਟੀਆ, ਅਜਮੇਰ ਸਿੰਘ ਭਾਗਪੁਰ, ਸਰਕਲ ਪ੍ਰਧਾਨ ਮਾਸਟਰ ਅਸ਼ੋਕ ਕੁਮਾਰ, ਗੁਰਦੀਪ ਸਿੰਘ ਭੋਲਾ ਪ੍ਰਧਾਨ ਟਰੱਕ ਯੂਨੀਅਨ ਸਾਹਨੇਵਾਲ, ਬਲਜੀਤ ਸਿੰਘ ਹਰਾ ਪ੍ਰਧਾਨ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਮਾਸਟਰ, ਨਰਿੰਦਰ ਸਿੰਘ ਨਿੰਦੀ, ਬੱਗਾ ਸਾਹਨੇਵਾਲ, ਦਵਿੰਦਰ ਸਿੰਘ ਸੰਧੂ, ਰਾਜਨ ਭਾਟੀਆ, ਦੀਪਾ ਕਨੇਚ, ਮਨਦੀਪ ਸਿੰਘ ਸਾਹਨੀ ਸਰਪੰਚ, ਜਗਜੀਤ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਵਰਕਰ ਹਾਜ਼ਰ ਸਨ।