27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਤੋਂ ਪੰਜਾਬ ਦੇ ਲੋਕਾਂ ’ਚ ਖ਼ੁਸ਼ੀ ਦਾ ਮਾਹੌਲ- ਲਹਿਰਾ

ਡੇਹਲੋਂ, 27 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)–ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਗੱਠਜੋੜ ਦੇ ਐਲਾਨ ਤੋਂ ਬਾਅਦ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-11-2026
ਡੇਹਲੋਂ, 27 ਨਵੰਬਰ (ਅੰਮ੍ਰਿਤਪਾਲ ਸਿੰਘ ਕੈਲੇ)–ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਗੱਠਜੋੜ ਦੇ ਐਲਾਨ ਤੋਂ ਬਾਅਦ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਵਿਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦੇ ਅਨੁਸਾਰ ਵੱਖ-ਵੱਖ ਵਰਗਾਂ ਦੇ ਲੋਕ ਇਸ ਗੱਠਜੋੜ ਨੂੰ ਲੈ ਕੇ ਖ਼ੁਸ਼ੀ ਜ਼ਾਹਿਰ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗੱਠਜੋੜ ਦੀ ਸਰਕਾਰ ਪੰਜਾਬ ਦੇ ਹਿਤਾਂ ਲਈ ਕੰਮ ਕਰੇਗੀ। ਗੁਰਜੀਤ ਸਿੰਘ ਲਹਿਰਾ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਹੀ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਠਜੋੜ ਨੂੰ ਲੈ ਕੇ ਸਿਆਸੀ ਮਾਹੌਲ ਵਿਚ ਨਵੀਂ ਚਰਚਾ ਸ਼ੁਰੂ ਹੋਈ ਹੈ ਅਤੇ ਲੋਕਾਂ ਦੀਆਂ ਨਜ਼ਰਾਂ ਆਉਣ ਵਾਲੇ ਸਮੇਂ ਦੀਆਂ ਸਿਆਸੀ ਸਰਗਰਮੀਆਂ ’ਤੇ ਟਿਕੀਆਂ ਹੋਈਆਂ ਹਨ। 27 ਖੰਨਾ31 ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ
Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖੇਡਾਂ ’ਚ ਕਾਂਸੀ ਦਾ ਤਗਮਾ ਜੇਤੂ ਸਤਨਾਮ ਸਿੰਘ ਦਾ ਸਨਮਾਨ ਅਗਲੀ ਖ਼ਬਰ ਪੰਜਾਬ ਅੰਦਰ ਅਕਾਲੀ-ਭਾਜਪਾ ਦੀ ਗੱਠਜੋੜ ਸਰਕਾਰ ਬਣਨਾ ਤੈਅ- ਅਸ਼ੋਕ, ਸੰਜੀਵ
Ad Position 24