27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਏਸ਼ਿਆਈ ਖੇਡਾਂ ’ਚ ਕਾਂਸੀ ਦਾ ਤਗਮਾ ਜੇਤੂ ਸਤਨਾਮ ਸਿੰਘ ਦਾ ਸਨਮਾਨ

ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)- ਰੇਲਵੇ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਜਨਰਲ ਸਕੱਤਰ ਜਗਜੀਵਨਪਾਲ ਸਿੰਘ ਗਿੱਲ ਦੀ ਅਗਵਾਈ ’ਚ ਜਾਪਾਨ ਵਿਖੇ ਏਸ਼ੀਆਈ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਤਨਾਮ ਸਿੰਘ ਦਾ ਸਨਮਾਨ ਚਿੰਨ੍ਹ ਤੇ 31 ਹਜ਼ਾਰ ਰੁਪਏ ਨਕਦ ਨਾਲ ਸਨਮਾਨ ਕੀਤਾ ਗਿਆ। ਕਮੇਟੀ ਵਲੋਂ ਕੁਸ਼ਤੀ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੂੰ 1.

Ad Position 21
No active advertisement
ਅਜੀਤ ਡੈਸਕ 28-11-2026
ਦੋਰਾਹਾ, 27 ਨਵੰਬਰ (ਮਨਜੀਤ ਸਿੰਘ ਗਿੱਲ)- ਰੇਲਵੇ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਜਨਰਲ ਸਕੱਤਰ ਜਗਜੀਵਨਪਾਲ ਸਿੰਘ ਗਿੱਲ ਦੀ ਅਗਵਾਈ ’ਚ ਜਾਪਾਨ ਵਿਖੇ ਏਸ਼ੀਆਈ ਖੇਡਾਂ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਤਨਾਮ ਸਿੰਘ ਦਾ ਸਨਮਾਨ ਚਿੰਨ੍ਹ ਤੇ 31 ਹਜ਼ਾਰ ਰੁਪਏ ਨਕਦ ਨਾਲ ਸਨਮਾਨ ਕੀਤਾ ਗਿਆ। ਕਮੇਟੀ ਵਲੋਂ ਕੁਸ਼ਤੀ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੂੰ 1.50 ਲੱਖ ਰੁਪਏ ਦੀ ਇਨਡੋਰ ਐਰਗੋਮੀਟਰ ਮਸ਼ੀਨ ਵੀ ਭੇਂਟ ਕੀਤੀ ਗਈ, ਜਿਸ ਨਾਲ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਕੋਚ ਕੈਪਟਨ ਰਾਮਪਾਲ ਸਿੰਘ ਬੀਜਾ ਦੀ ਨਿਗਰਾਨੀ ਹੇਠ ਅਭਿਆਸ ਦਾ ਮੌਕਾ ਮਿਲੇਗਾ। ਇਸ ਮੌਕੇ ਕੋਚ ਰਾਮਪਾਲ ਸਿੰਘ ਬੀਜਾ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਜੀਵਨਪਾਲ ਸਿੰਘ ਗਿੱਲ ਤੋਂ ਇਲਾਵਾ ਸਮਾਜ ਸੇਵੀ ਜੋਗੇਸ਼ਵਰ ਸਿੰਘ ਮਾਂਗਟ, ਸਾਬਕਾ ਪ੍ਰਧਾਨ ਚੇਅਰਮੈਨ ਬੰਤ ਸਿੰਘ ਦੋਬੁਰਜੀ, ਚੇਅਰਮੈਨ ਰਾਜਵੀਰ ਸਿੰਘ ਰੂਬਲ, ਭੁਪਿੰਦਰ ਸਿੰਘ ਉਬਰਾਏ, ਦਲਜੀਤ ਸਿੰਘ ਪੱਪੂ, ਸੰਮੀ ਦੋਰਾਹਾ ਤੇ ਕੌਂਸਲਰ ਇੰਦਰਜੀਤ ਸਿੰਘ ਸਾਲੂ ਬਾਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਰਾਮਪੁਰ ਵਿਖੇ ਦੋ ਦਿਨਾ ਅਥਲੈਟਿਕਸ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਤੋਂ ਪੰਜਾਬ ਦੇ ਲੋਕਾਂ ’ਚ ਖ਼ੁਸ਼ੀ ਦਾ ਮਾਹੌਲ- ਲਹਿਰਾ
Ad Position 24