27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਿਸ਼ੂ ਸ਼ਰਮਾ ਦੀ ਅਗਵਾਈ ’ਚ ਮੰਡ ਗੌਂਸਗੜ੍ਹ ਤੇ ਧੂਲੇਵਾਲ ਦੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਿਲ

ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ)- ਸਮਰਾਲਾ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਨਿਸ਼ੂ ਸ਼ਰਮਾ ਦੀ ਅਗਵਾਈ ਹੇਠ ਪਿੰਡ ਮੰਡ ਗੌਂਸਗੜ੍ਹ ਤੇ ਧੂਲੇਵਾਲ ਵਿਖੇ ਭਾਜਪਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕਈ ਪਰਿਵਾਰਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਪਰਿਵਾਰ ਵਿਚ ਨਵੇਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਦੀ ਤਾਕਤ ਵਿਚ ਹੋਰ ਵਾਧਾ ਹੋਇਆ।

Ad Position 21
No active advertisement
ਅਜੀਤ ਡੈਸਕ 28-11-2026
ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ)- ਸਮਰਾਲਾ ਹਲਕੇ ਤੋਂ ਭਾਜਪਾ ਦੇ ਸੀਨੀਅਰ ਆਗੂ ਨਿਸ਼ੂ ਸ਼ਰਮਾ ਦੀ ਅਗਵਾਈ ਹੇਠ ਪਿੰਡ ਮੰਡ ਗੌਂਸਗੜ੍ਹ ਤੇ ਧੂਲੇਵਾਲ ਵਿਖੇ ਭਾਜਪਾ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਕਈ ਪਰਿਵਾਰਾਂ ਨੇ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਪਰਿਵਾਰ ਵਿਚ ਨਵੇਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਦੀ ਤਾਕਤ ਵਿਚ ਹੋਰ ਵਾਧਾ ਹੋਇਆ। ਇਸ ਜੁਆਇਨਿੰਗ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਰੋਹਤਕ ਤੋਂ ਪਹੁੰਚੇ ਸਾਬਕਾ ਮੰਤਰੀ ਮਨੀਸ਼ ਕੁਮਾਰ ਗਰੋਵਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਇਸ ਮੌਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ। ਭਾਜਪਾ ਵਿਚ ਸ਼ਾਮਲ ਹੋਣ ਵਾਲੇ ਸਾਥੀਆਂ ਵਿਚ ਸੁਰਜੀਤ ਸਿੰਘ, ਸੁੱਚਾ ਸਿੰਘ, ਗੁਰਦੀਪ ਸਿੰਘ, ਨਿੰਦਰ ਸਿੰਘ, ਸੋਨ ਸਿੰਘ, ਗੁਰਨਾਮ ਸਿੰਘ, ਗੁਰਦਿਆਲ ਸਿੰਘ, ਸ਼ੁਕਰ ਸਿੰਘ, ਗੁਰਮੇਲ ਸਿੰਘ, ਸੋਨੂੰ ਸਿੰਘ, ਜੋਗਿੰਦਰ ਸਿੰਘ, ਪਰਮਜੀਤ ਸਿੰਘ, ਮਹਿੰਗਾ ਸਿੰਘ, ਨਾਨਕ ਸਿੰਘ, ਹਰਦਿਆਲ ਸਿੰਘ, ਪਰਮਜੀਤ ਕੌਰ, ਬੀਰ ਕੌਰ, ਸਿਮਰਨ ਕੌਰ, ਸੁਨੀਤਾ ਰਾਣੀ ਅਤੇ ਪਿਆਰਾ ਸਿੰਘ ਸ਼ਾਮਲ ਹਨ। ਭਾਜਪਾ ਵਿਚ ਸ਼ਾਮਲ ਹੋਏ ਸਾਰੇ ਨਵੇਂ ਸਾਥੀਆਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਢੱਕੀ ਸਾਹਿਬ ਵਾਲਿਆਂ ਦੇ ਦੋ ਦਿਨਾ ਰਾਤਰੀ ਗੁਰਮਤਿ ਸਮਾਗਮ ਆਰੰਭ ਅਗਲੀ ਖ਼ਬਰ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ ਵਲੋਂ ਸਹੋਦਿਆ ਈਸਟ ਜ਼ੋਨ ਅੰਡਰ-14 ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ
Ad Position 24