27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਹੋਵੇਗੀ ਵਿਸ਼ਾਲ ਰੈਲੀ- ਅਧਿਆਪਕ ਆਗੂ

ਕੁਹਾੜਾ, 27 ਨਵੰਬਰ (ਸੰਦੀਪ ਸਿੰਘ ਕੁਹਾੜਾ)- ਬੀ. ਐੱਡ.

Ad Position 21
No active advertisement
ਅਜੀਤ ਡੈਸਕ 28-11-2026
ਕੁਹਾੜਾ, 27 ਨਵੰਬਰ (ਸੰਦੀਪ ਸਿੰਘ ਕੁਹਾੜਾ)- ਬੀ. ਐੱਡ. ਅਧਿਆਪਕ ਫ਼ਰੰਟ ਮਾਂਗਟ-2 ਅਤੇ 3 ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ 29 ਨਵੰਬਰ ਨੂੰ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਬਾਹਰ ਵਿਸ਼ਾਲ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਇਸ ਰੈਲੀ ਵਿਚ ਪੰਜਾਬ ਦੇ ਵੱਖ- ਵੱਖ ਵਿਭਾਗਾਂ ਦੇ ਐਨ. ਪੀ. ਐੈੱਸ. ਪੀੜਤ ਮੁਲਾਜ਼ਮ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਤੁਰੰਤ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ, ਪਰ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਦਾ ਨੋਟੀਫ਼ਿਕੇਸ਼ਨ ਤਾਂ ਕਰ ਦਿੱਤਾ, ਪਰ ਚਾਰ ਸਾਲ ਬੀਤਣ ਤੋਂ ਬਾਅਦ ਵੀ ਪੈਨਸ਼ਨ ਲਾਗੂ ਨਹੀਂ ਕੀਤੀ ਗਈ। ਬਲਾਕ ਕਮੇਟੀ ਮੈਂਬਰ ਪਵਨ ਕੁਮਾਰ ਤੇ ਰਾਜ ਕੁਮਾਰ ਸੈਣੀ ਨੇ ਕਿਹਾ ਕਿ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਇਹ ਐਨ. ਪੀ. ਐੈੱਸ. ਪੀੜਤ ਮੁਲਾਜ਼ਮਾਂ ਦੀ ਇਤਿਹਾਸਿਕ ਰੈਲੀ ਹੋਵੇਗੀ, ਜੋ ਸਰਕਾਰ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਮਜਬੂਰ ਕਰ ਦੇਵੇਗੀ। ਲੁਧਿਆਣਾ ਜ਼ਿਲ੍ਹਾ ਤੋਂ ਇਸ ਰੈਲੀ ਵਿਚ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਬਿਲਗਾ ਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਚੀਮਾ ਦੀ ਅਗਵਾਈ ਵਿਚ 10 ਬੱਸਾਂ ਤੇ ਕਾਰਾਂ ਦੇ ਕਾਫ਼ਲੇ ਨਾਲ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਖੰਨਾ ਦੇ ਪਰਮੀਸ਼ ਸ਼ਰਮਾ ਨੂੰ ਮਿਲਿਆ ਰਾਜ ਪੁਰਸਕਾਰ ਸਾਹਿਤਿਕ ਖੇਤਰ ’ਚ ਵੀ ਨਾ ਚਮਕਾ ਚੁੱਕਾ ਹੈ ਪਰਮੀਸ਼
Ad Position 24