29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੱਠਜੋੜ ਦੀ ਸਰਕਾਰ ਬਣਨ ’ਤੇ ਲੋਕ ਮਸਲੇ ਪਹਿਲ ਦੇ ਅਧਾਰ ’ਤੇ ਹੱਲ ਹੋਣਗੇ-ਧਨੋਆ, ਡਾ. ਅਮਨਪ੍ਰੀਤ, ਸੰਨੀ

ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗੱਠਜੋੜ ਕਰ ਕੇ ਬੜਾ ਵੱਡਾ ਇਤਿਹਾਸਕ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਵਧਦਾ ਅਪਰਾਧ, ਨਸ਼ੇ ਤੇ ਬੇਰੁਜ਼ਗਾਰੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਹੁਣ ਗੱਠਜੋੜ ਸੂਬੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਜਿਸ ਨਾਲ ਲੋਕਾਂ ਦੇ ਵੱਡੇ ਮੁੱਦੇ ਹੱਲ ਹੋ ਜਾਣਗੇ।

Ad Position 21
No active advertisement
ਅਜੀਤ ਡੈਸਕ 29-11-2026
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗੱਠਜੋੜ ਕਰ ਕੇ ਬੜਾ ਵੱਡਾ ਇਤਿਹਾਸਕ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਵਧਦਾ ਅਪਰਾਧ, ਨਸ਼ੇ ਤੇ ਬੇਰੁਜ਼ਗਾਰੀ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਹੁਣ ਗੱਠਜੋੜ ਸੂਬੇ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਜਿਸ ਨਾਲ ਲੋਕਾਂ ਦੇ ਵੱਡੇ ਮੁੱਦੇ ਹੱਲ ਹੋ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਆਗੂ ਨਰਿੰਦਰ ਸਿੰਘ ਧਨੋਆ, ਬਲਾਕ ਪ੍ਰਧਾਨ ਮਾਛੀਵਾੜਾ ਡਾ. ਅਮਨਪ੍ਰੀਤ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਸੰਨੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੇ ਹਿਤਾਂ ਵਾਲਾ ਹੈ, ਇਸ ਨਾਲ ਪ੍ਰਮੁੱਖ ਸਮੱਸਿਆਵਾਂ ਜਿਸ ਵਿਚ ਕਿਸਾਨਾਂ ਨੂੰ ਫ਼ਸਲਾਂ ਦਾ ਸਮਰਥਨ ਮੁੱਲ, ਬੰਦੀ ਸਿੰਘਾਂ ਦੀ ਰਿਹਾਈ ਦਾ ਜਿੱਥੇ ਹੋਵੇਗਾ ਉੱਥੇ ਨਾਲ ਹੀ ਪੰਜਾਬ ਨੂੰ ਨਸ਼ਾ ਤੇ ਅਪਰਾਧ ਮੁਕਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੱਠਜੋੜ ਹੋਣ ਤੋਂ ਬਾਅਦ ਵਿਰੋਧੀ ਸਿਆਸੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ ਅਤੇ ਉਹ ਬੌਖਲਾਹਟ ਵਿਚ ਦਿਖਾਈ ਦੇ ਰਹੇ ਹਨ। ਉਕਤ ਆਗੂਆਂ ਨੇ ਕਿਹਾ ਕਿ ਗੱਠਜੋੜ ਤੋਂ ਬਾਅਦ ਪੰਜਾਬ ਵਿਚ ਸਰਕਾਰ ਬਣਨੀ ਤੈਅ ਹੈ ਅਤੇ ਲੋਕ ਉਨ੍ਹਾਂ ਦਾ ਡਟ ਕੇ ਸਾਥ ਦੇਣ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਹੇਡੋਂ ਦੇ ਬੱਚਿਆਂ ਨੇ ਤੀਜਾ ਸਥਾਨ ਹਾਸਲ ਕੀਤਾ ਅਗਲੀ ਖ਼ਬਰ ਸਿਹੌੜਾ ਵਿਖੇ ਰੁਪਾਲੋਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਅਹੁਦੇਦਾਰਾਂ ਦੀ ਮੀਟਿੰਗ
Ad Position 24