ਮਾਛੀਵਾੜਾ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਅੱਖਾਂ ਦਾ ਕੈਂਪ 15 ਨੂੰ
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਜ਼ਿਮੀਂਦਾਰਾ ਜੰਝ ਘਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਛੀਵਾੜਾ ਵਿਖੇ ਆਮਦ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ 15 ਦਸੰਬਰ ਨੂੰ ਲਗਾਇਆ ਜਾਵੇਗਾ।
ਮਾਛੀਵਾੜਾ ਸਾਹਿਬ, 28 ਨਵੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਜ਼ਿਮੀਂਦਾਰਾ ਜੰਝ ਘਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਾਛੀਵਾੜਾ ਵਿਖੇ ਆਮਦ ਦੀ ਯਾਦ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਕੈਂਪ 15 ਦਸੰਬਰ ਨੂੰ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੈਂਪ ਗਾਂਧੀ ਚੌਂਕ ਵਿਖੇ ਸਥਿਤ ਜੰਝ ਘਰ ਵਿਖੇ ਲਗਾਇਆ ਜਾਵੇਗਾ ਜਿਸ ਵਿਚ ਐੱਸ. ਜੀ. ਬੀ. ਹਸਪਤਾਲ ਦੇ ਮਾਹਿਰ ਡਾਕਟਰਾਂ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਨਗੇ ਅਤੇ ਉਨ੍ਹਾਂ ਨੂੰ ਐਨਕਾਂ ਤੇ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਇਹ ਕੈਂਪ 15 ਦਸੰਬਰ ਸਵੇਰੇ 9 ਵਜੇ ਤੋਂ 2 ਵਜੇ ਤੱਕ ਲੱਗੇਗਾ ਜਿਸ ਦਾ ਲੋਕ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਹਰਮਿੰਦਰ ਸਿੰਘ, ਪਰਮਿੰਦਰ ਸਿੰਘ, ਵੀਰਪਾਲ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਮੇਵਾ ਸਿੰਘ, ਗੁਰਦਰਸ਼ਨ ਸਿੰਘ, ਮਨਜੀਤ ਸਿੰਘ, ਕਰਮਜੀਤ ਸਿੰਘ, ਚਰਨਜੀਤ ਸਿੰਘ ਥੋਪੀਆ ਵੀ ਹਾਜ਼ਰ ਸਨ।