28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ, ਕਵਿਤਾ ਉਚਾਰਨ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀਆਂ ਮਨਮੋਹਕ ਕਵਿਤਾਵਾਂ ਦੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ।

Ad Position 21
No active advertisement
ਅਜੀਤ ਡੈਸਕ 29-11-2026
ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗਲੀ)-ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਵਿਖੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ, ਕਵਿਤਾ ਉਚਾਰਨ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀਆਂ ਮਨਮੋਹਕ ਕਵਿਤਾਵਾਂ ਦੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸਤਵਿੰਦਰ ਕੌਰ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ, ਜਦਕਿ ਮਿਸਿਜ਼ ਸੁਰਜੀਤ ਕੌਰ ਅਤੇ ਮਿਸਿਜ਼ ਅੰਜੂ ਸੋਨੀ ਨੇ ਜੱਜਾਂ ਦੀ ਭੂਮਿਕਾ ਨਿਭਾਈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿੱਚ ਮੰਚ ’ਤੇ ਬੋਲਣ ਦਾ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਦੱਖਣੀ ਬਾਈਪਾਸ ਪੁਲ ਹੇਠਾਂ ਲੱਗਦੇ ਜਾਮ ਦਾ ਕੀਤਾ ਇਲਾਜ ਪਰ ਅਜੇ ਵੀ ਹੋਰ ਸੁਧਾਰ ਦੀ ਲੋੜ ਅਗਲੀ ਖ਼ਬਰ ਪਿੰਡ ਸਹਾਰਨ ਮਾਜਰਾ ਵਿਖੇ ਗੁਰਦਿਆਲ ਸਿੰਘ ਪੰਧੇਰ ਯਾਦਗਾਰੀ 23ਵਾਂ ਅੱਖਾਂ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਅੱਜ
Ad Position 24