28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਨਿਹੰਗ ਸਿੰਘਾਂ ਵਲੋਂ ਨਿਹੰਗ ਬਾਣੇ ਵਾਲੇ 2 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਵਾਉਣ ਲਈ ਥਾਣੇ ਅੱਗੇ ਧਰਨਾ

ਸਮਰਾਲਾ, 28 ਨਵੰਬਰ (ਗੋਪਾਲ ਸੋਫਤ)-ਨਿਹੰਗ ਸਿੰਘ ਮਨਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਕਥਿਤ ਦੋਸ਼ ਵਿਚ ਨਿਹੰਗ ਬਾਣੇ ਵਿਚ ਦੋ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਲਈ ਮਨਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਅੱਜ ਸਥਾਨਕ ਥਾਣੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਮਨਪ੍ਰੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਕੁੱਝ ਵਿਅਕਤੀ ਨਿਹੰਗ ਸਿੰਘਾਂ ਦਾ ਬਾਣਾ ਪਹਿਨ ਕੇ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਠੇਸ ਪਹੁੰਚਾ ਰਹੇ ਹਨ।

Ad Position 21
No active advertisement
ਨਿਹੰਗ ਬਾਣੇ ਵਾਲੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਵਾਉਣ ਲਈ ਥਾਣੇ ਅੱਗੇ ਧਰਨਾ ਦਿੰਦੇ ਹੋਏ ਨਿਹੰਗ ਸਿੰਘ। ਅਜੀਤ ਤਸਵੀਰ 29-11-2026
ਸਮਰਾਲਾ, 28 ਨਵੰਬਰ (ਗੋਪਾਲ ਸੋਫਤ)-ਨਿਹੰਗ ਸਿੰਘ ਮਨਪ੍ਰੀਤ ਸਿੰਘ ਨੂੰ ਧਮਕੀਆਂ ਦੇਣ ਦੇ ਕਥਿਤ ਦੋਸ਼ ਵਿਚ ਨਿਹੰਗ ਬਾਣੇ ਵਿਚ ਦੋ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਲਈ ਮਨਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਅੱਜ ਸਥਾਨਕ ਥਾਣੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਮਨਪ੍ਰੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਕੁੱਝ ਵਿਅਕਤੀ ਨਿਹੰਗ ਸਿੰਘਾਂ ਦਾ ਬਾਣਾ ਪਹਿਨ ਕੇ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਠੇਸ ਪਹੁੰਚਾ ਰਹੇ ਹਨ। ਉਸ ਨੇ ਦੋਸ਼ ਲਾਇਆ ਹੈ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵਲੋਂ ਮੱਖਣ ਸਿੰਘ ਅਤੇ ਫ਼ੌਜੀ ਸਿੰਘ ਸਮੇਤ ਕੁੱਝ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੀ ਸ਼ਿਕਾਇਤ ਲੈ ਕੇ ਐੱਸ. ਐੱਸ. ਪੀ. ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਰੋਕਿਆ ਗਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਹਮਲਾ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਸਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਮਾਨ ਦੇ ਜਤਿੰਦਰ ਸਿੰਘ ਬਿਜਲੀਪੁਰ ਕਿਹਾ ਕਿ ਇਹ ਵਿਅਕਤੀ ਪੀੜਤ ਦੀ ਫ਼ੈਕਟਰੀ ਵਿਚ ਵੀ ਪਹੁੰਚੇ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ 112 ਨੰਬਰ ’ਤੇ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਮਨਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਮੰਗਾਂ ਨੂੰ ਸੁਣ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪਸ਼ਟ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪ੍ਰਸ਼ਾਸਨ ਵਲੋਂ ਇਨਸਾਫ਼ ਨਹੀਂ ਦਿੱਤਾ ਜਾਂਦਾ ਅਤੇ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਉਹ ਇਨਸਾਫ਼ ਦਿਵਾ ਕੇ ਹੀ ਧਰਨੇ ਤੋਂ ਉੱਠਣਗੇ। ਇਸ ਮਾਮਲੇ ਸਬੰਧੀ ਜਦੋਂ ਥਾਣਾ ਸਮਰਾਲਾ ਦੇ ਐੱਸ. ਐੱਚ. ਓ ਹੀਰਾ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਵਲੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਹੈ। ਦਰਖਾਸਤ ਵਿਚ ਮਨਪ੍ਰੀਤ ਸਿੰਘ ਨੇ ਜੋ ਦੋਸ਼ ਲਾਏ ਹਨ, ਉਸ ਦੀ ਜਾਂਚ ਪੜਤਾਲ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਦੇ ਸਿੰਗਲਾ ਪਰਿਵਾਰ ਸਮੇਤ ਵੱਡੀ ਗਿਣਤੀ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਦੋਰਾਹਾ ਦੱਖਣੀ ਬਾਈਪਾਸ ਪੁਲ ਹੇਠਾਂ ਲੱਗਦੇ ਜਾਮ ਦਾ ਕੀਤਾ ਇਲਾਜ ਪਰ ਅਜੇ ਵੀ ਹੋਰ ਸੁਧਾਰ ਦੀ ਲੋੜ
Ad Position 24