ਟੀ. ਐਸ. ਯੂ. ਨੇ ਮੰਗਾਂ ਮਨਵਾਉਣ ਲਈ 3, 4 ਦਸੰਬਰ ਨੂੰ ਦੋ ਦਿਨ ਦੀ ਹਮਾਇਤ ਕੀਤੀ
ਗਰੀਨਵਿਊ ਸਕੂਲ ’ਚ ਸੀ. ਪੀ. ਆਰ. ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਖੰਨਾ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਖੰਨਾ ਦੇ ਕਾਮਿਆਂ ਨੇ ਡਵੀਜ਼ਨ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ 3, 4 ਦਸੰਬਰ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ਭਰਨ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਖ ਵੱਖ ਸਬ ਡਵੀਜ਼ਨਾਂ ਸਿਟੀ 1, ਸਿਟੀ 2, ਸਬ ਅਰਬਨ ਖੰਨਾਂ, ਜਰਗ, ਭੜੀ, ਚਾਵਾ (ਬੀਜਾ) ਦੇ ਆਗੂਆਂ ਤੇ ਸਰਗਰਮ ਵਰਕਰ ਸ਼ਾਮਿਲ ਹੋਏ।
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਵੀਜ਼ਨ ਖੰਨਾ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਫੈਸਲੇ ਅਨੁਸਾਰ ਖੰਨਾ ਦੇ ਕਾਮਿਆਂ ਨੇ ਡਵੀਜ਼ਨ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ 3, 4 ਦਸੰਬਰ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ਭਰਨ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਵੱਖ ਵੱਖ ਸਬ ਡਵੀਜ਼ਨਾਂ ਸਿਟੀ 1, ਸਿਟੀ 2, ਸਬ ਅਰਬਨ ਖੰਨਾਂ, ਜਰਗ, ਭੜੀ, ਚਾਵਾ (ਬੀਜਾ) ਦੇ ਆਗੂਆਂ ਤੇ ਸਰਗਰਮ ਵਰਕਰ ਸ਼ਾਮਿਲ ਹੋਏ। ਮੁਲਾਜ਼ਮਾਂ ਨੇ ਸੰਘਰਸ਼ ਸੱਦੇ ਨਾਲ ਇੱਕਮੁੱਠਤਾ ਪ੍ਰਗਟ ਕਰਦੇ ਹੋਏ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਅੜੀਅਲ ਰਵੱਈਏ ਦੇ ਵਿਰੁੱਧ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਬਿਜਲੀ ਕਾਮਿਆਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਦੇ ਸੰਘਰਸ਼ ਸੱਦੇ ਦੀ ਹਮਾਇਤ ਕੀਤੀ। ਮੀਟਿੰਗ ਵਿਚ ਕੁਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਕੁਮਾਰ, ਮਨਿੰਦਰਪਾਲ ਸਿੰਘ, ਦਲਵਾਰ ਸਿੰਘ, ਵਿਧੀ ਚੰਦ, ਸਰਕਲ ਆਗੂ ਰਾਮਪਾਲ ਸਿੰਘ ਸਿਹੋੜਾ, ਰਣਧੀਰ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।